ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਜ਼ਿਲ੍ਹੇ ‘ਚ 23 ਸਤੰਬਰ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਫਰੀਦਕੋਟ
ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਅੰਦਰ 23 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2024 ਨੂੰ ਲੈ ਕੇ ਮਿਤੀ 23 ਸਤੰਬਰ 2024 ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲ਼ਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਸਤੰਬਰ ਵਾਲੇ ਦਿਨ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।