ਪੰਜਾਬ ਸਰਕਾਰ ਵੱਲੋਂ 3,888 ਅਸਾਮੀਆਂ ਦੀ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਪਹਿਲਾਂ ਹੀ 3,888 ਅਸਾਮੀਆਂ ਦੀ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਅਤੇ ਇਹ ਭਰਤੀ ਜਲਦੀ ਹੀ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 100 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰਿਕਲ) ਦੀਆਂ ਅਸਾਮੀਆਂ ਇਸੇ ਸਾਲ ਅਕਤੂਬਰ ਵਿੱਚ ਭਰੀਆਂ ਜਾਣੀਆਂ ਹਨ।

ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ ਸਿੱਧੇ ਤੌਰ ’ਤੇ ਕੀਤੀ ਗਈ ਭਰਤੀ ਰਾਹੀਂ ਕੁੱਲ 3,097 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਵਿੱਚ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 17 ਨਵ-ਨਿਯੁਕਤ ਸਹਾਇਕ ਇੰਜਨੀਅਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ 782 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ 1 ਅਪ੍ਰੈਲ, 2022 ਤੋਂ ਹੁਣ ਤੱਕ ਤਰਸ ਦੇ ਆਧਾਰ ‘ਤੇ 1,215 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਵਿੱਚ 272 ਗਰੁੱਪ ਸੀ ਅਤੇ 943 ਗਰੁੱਪ ਡੀ ਦੀਆਂ ਅਸਾਮੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਸਿੱਧੇ ਤੌਰ ‘ਤੇ ਅਤੇ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 5,094 ਹੋ ਗਈ ਹੈ।

ਬਿਜਲੀ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਕਿਸੇ ਵੀ ਜਨਤਕ ਜਾਂ ਨਿੱਜੀ ਸੰਸਥਾ ਦੀ ਸਫਲਤਾ ਲਈ ਹੁਨਰਮੰਦ ਮੁਲਾਜ਼ਮ ਅਹਿਮ ਰੋਲ ਅਦਾ ਕਰਦੇ ਹਨ, ਆਸ ਪ੍ਰਗਟਾਈ ਕਿ ਇਹ ਨਵੀਂ ਭਰਤੀ ਪੀ.ਐੱਸ.ਪੀ.ਸੀ.ਐੱਲ. ਦੇ ਕੰਮਕਾਜ ਵਿੱਚ ਮਹੱਤਵਪੂਰਨ ਸੁਧਾਰ ਲਿਆਵੇਗੀ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ‘ਤੇ ਅਡੋਲ ਹੈ।

 

Media PBN Staff

Media PBN Staff

Leave a Reply

Your email address will not be published. Required fields are marked *