Delhi Breaking: ਆਤਿਸ਼ੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਪੰਜਾਬ ਨੈੱਟਵਰਕ, ਨਵੀਂ ਦਿੱਲੀ –
ਆਤਿਸ਼ੀ ਨੇ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜ ਨਿਵਾਸ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਉਪ ਰਾਜਪਾਲ ਵੀਕੇ ਸਕਸੈਨਾ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਵੀ ਬਣ ਗਈ ਹੈ। ਨਾਲ ਹੀ, ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੈ।
ਸਹੁੰ ਚੁੱਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਮੌਜੂਦ ਸਨ।
ਆਤਿਸ਼ੀ ਤੋਂ ਇਲਾਵਾ 5 ਮੰਤਰੀਆਂ ਨੇ ਵੀ ਸਹੁੰ ਚੁੱਕੀ। ਆਤਿਸ਼ੀ ਸਰਕਾਰ ‘ਚ ਜਿਨ੍ਹਾਂ ਲੋਕਾਂ ਨੂੰ ਮੰਤਰੀ ਬਣਾਇਆ ਗਿਆ ਹੈ, ਉਨ੍ਹਾਂ ‘ਚੋਂ ਜ਼ਿਆਦਾਤਰ ਪੁਰਾਣੇ ਚਿਹਰੇ ਹਨ। ਨਵੀਂ ਸਰਕਾਰ ਵਿੱਚ ਮੁਕੇਸ਼ ਅਹਲਾਵਤ ਹੀ ਨਵਾਂ ਚਿਹਰਾ ਹੈ। ਮੁਕੇਸ਼ ਅਹਲਾਵਤ 2020 ਵਿੱਚ ਪਹਿਲੀ ਵਾਰ ਵਿਧਾਇਕ ਬਣੇ, ਉਹ ਸੁਲਤਾਨਪੁਰ ਮਾਜਰਾ ਤੋਂ ਵਿਧਾਇਕ ਹਨ ਅਤੇ ਉੱਤਰ ਪੱਛਮੀ ਦਿੱਲੀ ਵਿੱਚ ਪਾਰਟੀ ਦਾ ਦਲਿਤ ਚਿਹਰਾ ਹੈ।