All Latest News

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਡਾਇਰੈਕਟਰ ਸੈਕੰਡਰੀ ਸਿੱਖਿਆ ਨਾਲ਼ ਅਹਿਮ ਮੀਟਿੰਗ, ਨਵੇਂ ਪ੍ਰਮੋਸ਼ਨ ਹੋਏ ਲੈਕਚਰਾਰਾਂ ਦੇ ਮਸਲੇ ਵਿਚਾਰੇ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਸਿੱਖਿਆ ਵਿਭਾਗ ਵੱਲੋਂ ਹਾਲ ਵਿੱਚ ਪਦ-ੳਨਤ ਕੀਤੇ ਲੈਕਚਰਾਰਾਂ ਨੂੰ ਆਪਣੇ ਪਿੱਤਰੀ ਜਿਲਿਆਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਵੀ ਬਾਹਰਲੇ ਜ਼ਿਲ੍ਹਿਆਂ ਵਿੱਚ ਆਰਡਰ ਜਾਰੀ ਕਰਨ ਸਬੰਧੀ ਹੋ ਰਹੀ ਖੱਜਲ ਖੁਆਰੀ ਖ਼ਿਲਾਫ਼ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਭਰਵਾਂ ਸੂਬਾ ਪੱਧਰੀ ਵਫ਼ਦ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਹੇਠ ਡਾਇਰੈਕਟਰ ਸੈਕੰਡਰੀ ਸਿੱਖਿਆ ਪਰਮਜੀਤ ਸਿੰਘ ਨੂੰ ਮਿਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਦੱਸਿਆ ਕਿ ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਸਾਰੇ ਜ਼ਿਲ੍ਹਿਆਂ ਵਿੱਚ ਵੱਖ ਵੱਖ ਅਸਾਮੀਆਂ ਦੇ ਖਾਲੀ ਸਟੇਸ਼ਨ ਈ ਪੰਜਾਬ ਦੇ ਪੋਰਟਲ ਤੇ ਦਿਖਾਏ ਜਾਣ। ਜਿਨ੍ਹਾਂ ਵਿਸ਼ਿਆ ਦੇ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

ਖ਼ਾਸ ਤੌਰ ਤੇ ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਨਾਲ਼ ਹੋਈ ਬੇਇਨਸਾਫ਼ੀ ਨੂੰ ਤੁਰੰਤ ਦੂਰ ਕੀਤਾ ਜਾਵੇ। ਇਸ ਸਬੰਧੀ ਸਿੱਖਿਆ ਅਧਿਕਾਰੀ ਵੱਲੋਂ ਮਸਲਾ ਸਿੱਖਿਆ ਸਕੱਤਰ ਨਾਲ ਵਿਚਾਰਨ ਦੀ ਗੱਲ ਕਹੀ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਜਿੰਨਾ ਜ਼ਿਲਿਆਂ ਵਿਚ ਨੋਸ਼ਨਲ ਜੁਆਇੰਨਿਗ ਨਹੀਂ ਕਰਵਾਈ ਗਈ ਕਰਵਾਈ ਜਾਵੇ।

ਵਿਦਿਆਰਥੀਆਂ ਦੀ ਘੱਟ ਗਿਣਤੀ ਦੀ ਆੜ੍ਹ ਹੇਠ ਪੋਸਟਾਂ ਨੂੰ ਖ਼ਤਮ ਕਰਨ ਦੀ ਕਵਾਇਦ ਬੰਦ ਕੀਤੀ ਜਾਵੇ। ਇਸੇ ਤਰ੍ਹਾਂ ਤਰੱਕੀ ਤੋਂ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਤੁਰੰਤ ਪਦ -ਉਨਤ ਕੀਤਾ ਜਾਵੇ। ਡਾਇਰੈਕਟਰ ਸੈਕੰਡਰੀ ਸਿੱਖਿਆ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਜ਼ਿਲ੍ਹਾ ਸਿੱਖਿਆ ਸੰਸਥਾਵਾਂ, ਫ਼ਿਰ ਸਕੂਲ ਆਫ਼ ਐਮੀਨੈਂਸ, ਅਤੇ ਫ਼ਿਰ ਵਿਦਿਆਰਥੀਆਂ ਦੀ ਵੱਧ ਗਿਣਤੀ ਵਾਲੇ ਸਕੂਲਾਂ ਵਿਚ ਤਰੱਕੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਟੇਸ਼ਨ ਵੰਡ ਸਾਰੇ ਜ਼ਿਲ੍ਹਿਆਂ ਅਨੁਪਾਤਕ ਢੰਗ ਨਾਲ ਕੀਤੀ ਜਾਵੇਗੀ। ਸਟੇਸ਼ਨ ਚੋਣ ਇੱਕ ਹਫ਼ਤੇ ਦੇ ਅੰਦਰ ਕਰਵਾ ਦਿੱਤੀ ਜਾਵੇਗੀ। ਇਸ ਸਮੇਂ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਜ਼ਿਲ੍ਹਾ ਪ੍ਰਧਾਨ ਬਠਿੰਡਾ ਰੇਸ਼ਮ ਖੇਮੂਆਣਾ, ਕਰਮਜੀਤ ਤਾਮਕੋਟ (ਮਾਨਸਾ) ਦਲਜੀਤ ਸਮਰਾਲਾ, ਜਗਵਿੰਦਰ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *