All Latest NewsNews FlashPunjab News

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਦੀਆਂ 12% ਬਕਾਇਆ ਕਿਸ਼ਤਾਂ ਜਾਰੀ ਕਰੇ ਭਗਵੰਤ ਮਾਨ ਸਰਕਾਰ

 

ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲਾ ਫਰੀਦਕੋਟ ਨੇ ਮਹੀਨਾਵਾਰ ਮੀਟਿੰਗ ਦੌਰਾਨ ਕੀਤੀ ਮੰਗ

ਪੰਜਾਬ ਨੈੱਟਵਰਕ, ਕੋਟਕਪੂਰਾ

ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ) ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ
ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ , ਵਿੱਤ ਸਕੱਤਰ ਸੋਮ ਨਾਥ ਅਰੋੜਾ , ਤਰਸੇਮ ਨਰੂਲਾ, ਸੁਖਦੇਵ ਸਿੰਘ ਗਿੱਲ ਫਰੀਦਕੋਟ , ਅਮਰਜੀਤ ਕੌਰ ਛਾਬੜਾ , ਮੁਖਤਿਆਰ ਸਿੰਘ ਮੱਤਾ ਤੇ ਮਦਨ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 12 ਫੀਸਦੀ ਤਿੰਨ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ।

ਆਗੂਆਂ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ ਮੀਟਿੰਗਾਂ ਤੈਅ ਕਰਕੇ ਵਾਰ ਵਾਰ ਮੁਲਤਵੀ ਕੀਤੀਆਂ ਗਈਆਂ ਹਨ ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਕੀਤੀ ਜਾਵੇ , ਸਮੂਹ ਕੱਚੇ ,ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ,
ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਹੋਰ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਜਨਲਾਈਜ ਕਰਕੇ ਲਾਗੂ ਕੀਤੇ ਜਾਣ।

ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਸਾਰੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਜਸਵਿੰਦਰ ਸਿੰਘ ਬਰਾੜ, ਗੇਜ ਰਾਮ ਭੌਰਾ, ਸੁਖਮੰਦਰ ਸਿੰਘ ਰਾਮਸਰ, ਗੁਲਵੰਤ ਸਿੰਘ ਔਲਖ , ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ , ਮਲਕੀਤ ਸਿੰਘ ਢਿੱਲਵਾਂ ਕਲਾਂ, ਮੇਜਰ ਸਿੰਘ , ਵਿਨੋਦ ਕੁਮਾਰ ਲੈਕਚਰਾਰ, ਗੋਪਾਲ ਵੋਹਰਾ ,ਗੁਰਦੀਪ ਭੋਲਾ , ਗੁਰਕੀਰਤ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਸੁਰਿੰਦਰ ਕੁਮਾਰ ਸੁਪਰਡੈਂਟ, ਪਰਮਿੰਦਰ ਸਿੰਘ ਜਟਾਣਾ, ਮੰਦਰ ਸਿੰਘ , ਤਾਰਾ ਸਿੰਘ, ਕੁਲਵੰਤ ਕੌਰ ਤੇ ਹਰਬੰਸ ਕੌਰ ਔਲਖ , ਸੁਰਿੰਦਰ ਸਿੰਘ, ਨਿਰਮਲ ਸਿੰਘ ਤੇ ਪੂਰਨ ਸਿੰਘ ਸੰਧਵਾਂ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *