All Latest NewsNews FlashPunjab News

ਅੰਦੋਲਨਕਾਰੀ ਕੰਪਿਊਟਰ ਅਧਿਆਪਕਾਂ, 2364 ਅਤੇ 5994 ਦੇ ਹੱਕ ‘ਚ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ CM ਮਾਨ ਨੂੰ ਭੇਜਿਆ ਮੰਗ ਪੱਤਰ

 

ਬਦਲੀਆਂ ਦਾ ਦੂਸਰਾ ਦੌਰ ਸ਼ੁਰੂ ਕੀਤਾ ਜਾਵੇ ਤੇ ਬਦਲੀਆਂ ਵਿੱਚ ਪਾਰਦਰਸ਼ਤਾ ਰੱਖੀ ਜਾਵੇ: ਜਸਵਿੰਦਰ ਸਿੰਘ ਸਮਾਣਾ

ਪੰਜਾਬ ਨੈੱਟਵਰਕ, ਪਟਿਆਲਾ-

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਜਿਲ੍ਹਾ ਪਟਿਆਲਾ ਦੀ ਕਮੇਟੀ ਵਲੋਂ ਅੰਦੋਲਨਕਾਰੀ ਅਧਿਆਪਕਾਂ ਦੇ ਹੱਕ ਵਿੱਚ ਜਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਤੇ ਸੈਕੰਡਰੀ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਇਸ ਮੌਕੇ ਵਫਦ ਦੀ ਅਗਵਾਈ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਨੇ ਕੀਤੀ। ਭੇਜੇ ਗਏ ਮੰਗ ਪੱਤਰ ਵਿੱਚ ਦਰਜ਼ ਮੰਗਾਂ ਸੰਬੰਧੀ ਵੇਰਵਾ ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਸਾਂਝਾ ਕੀਤਾ।

ਇਸ ਮੌਕੇ ਮੰਗ ਕੀਤੀ ਗਈ ਕੇ ਅੰਦੋਲਨਕਾਰੀ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਤੇ ਕੰਪਿਊਟਰ ਅਧਿਆਪਕਾਂ ਤੇ ਛੇਵਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ। 2364 ਤੇ 5994 ਦੀ ਭਰਤੀ ਨੂੰ ਤਰੁੰਤ ਸਕੂਲਾਂ ਵਿੱਚ ਭੇਜਿਆ ਜਾਵੇ, ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ।

6635 ਤੇ ਹੋਰ ਹੋਰ ਵੱਖ ਵੱਖ ਕੈਟਾਗਰੀਆਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾਵੇ ਤੇ ਅਧਿਆਪਕਾਂ ਦੀਆਂ ਰਹਿੰਦੀਆਂ ਬਦਲੀਆਂ ਦਾ ਅਗਲਾ ਗੇੜ ਸ਼ੁਰੂ ਕੀਤਾ ਜਾਵੇ ਤੇ ਪਹਿਲੇ ਰਾਉਂਡ ਦੀਆਂ ਕੀਤੀਆਂ ਗਈਆਂ ਬਦਲੀਆਂ ਨੂੰ ਲਾਗੂ ਕੀਤਾ ਜਾਵੇ ਤੇ ਬਦਲੀਆਂ ਵਿੱਚ ਪਾਰਦਰਸ਼ਤਾ ਰੱਖੀ ਜਾਵੇ, ਡਾਟਾ ਮਿੱਸਮੇਚ ਅਧਿਆਪਕਾਂ ਨੂੰ ਬਦਲੀ ਲਈ ਵਿਚਾਰਿਆ ਜਾਵੇ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਪ੍ਰਾਇਮਰੀ ਤੋਂ ਮਾਸਟਰ ਕੇਡਰ ਸਮੇਤ ਹਰ ਕੇਡਰ ਦੀਆਂ ਪ੍ਰਮੋਸ਼ਨਾਂ ਕੀਤੀਆ ਜਾਣ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣ, ਐਨ ਐਸ ਕਿਊ ਐਫ਼ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ।

ਇਸ ਸਮੇਂ ਦੀਦਾਰ ਸਿੰਘ, ਹਿੰਮਤ ਸਿੰਘ ਖੋਖ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ,ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਕੰਪਿਊਟਰ ਅਧਿਆਪਕਾਂ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਕੌਰ, ਜਿਲਾ ਜਰਨਲ ਸਕੱਤਰ ਧਿਆਨ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਸੋਜਾ, ਵਿੱਤ ਸਕੱਤਰ ਪਰਮਜੀਤ ਸਿੰਘ ਘਨੌਰ, ਬਲਾਕ ਪ੍ਰਧਾਨ ਬਲਜੀਤ ਸਿੰਘ ਸਿੱਧੂ ,ਬਲਾਕ ਪ੍ਰਧਾਨ ਸਮਾਣਾ ਅਮਨਦੀਪ ਬੋਪਾਰਾਏ, ਜਸਪਾਲ ਸਿੰਘ, ਕਮਲ ਤਲਵੰਡੀ, ਅਮਿਤ ਕੁਲਾਰਾਂ, ਸੁਰਿੰਦਰ ਕੁਮਾਰ ਦੇਵੀਗੜ੍ਹ, ਅਮਨਦੀਪ ਬੀਬੀਪੁਰ, ਪਰਮਿੰਦਰ ਸਾਥੀ ਹਾਜ਼ਰ ਰਹੇ।

 

Leave a Reply

Your email address will not be published. Required fields are marked *