BREAKING: ਪੰਜਾਬ ਕੈਬਨਿਟ ‘ਚ ਹੋਣ ਜਾ ਰਿਹੈ ਵੱਡਾ ਫ਼ੇਰਬਦਲ, 4 ਮੰਤਰੀਆਂ ਦੀ ਛੁੱਟੀ ਤੈਅ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੇ ਕੈਬਨਿਟ ਵਿੱਚ ਵੱਡੇ ਫੇਰਬਦਲ ਕਰਨ ਦਾ ਫੈਸਲਾ ਕੀਤਾ ਹੈ।
ਇਸ ਤਹਿਤ ਚਾਰ ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਉਣ ਅਤੇ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਬਣਾਈ ਗਈ ਹੈ।
ਸੂਤਰਾਂ ਦੇ ਮੁਤਾਬਕ, ਨਵੇਂ ਸ਼ਾਮਲ ਹੋਣ ਵਾਲੇ ਮੰਤਰੀਆਂ ਵਿੱਚ ਮਹਿੰਦਰ ਭਗਤ ਸਮੇਤ 5 ਵਿਧਾਇਕਾਂ ਦੇ ਨਾਮ ਸ਼ਾਮਲ ਹਨ। ਇਨ੍ਹਾਂ ਨਵੇਂ ਮੰਤਰੀਆਂ ਨੂੰ ਸੋਮਵਾਰ ਨੂੰ ਰਾਜ ਭਵਨ ਵਿੱਚ ਸਹੁੰ ਚੁਕਾਈ ਜਾਵੇਗੀ।
ਇਸ ਫੇਰਬਦਲ ਨਾਲ ਪੰਜਾਬ ਦੀ ਕੈਬਨਿਟ ਵਿੱਚ ਨਵੇਂ ਚਿਹਰੇ ਨਜ਼ਰ ਆਉਣਗੇ।