All Latest NewsNews FlashPunjab News

ਬਠਿੰਡਾ: ਜ਼ਿਲ੍ਹਾ ਪੱਧਰੀ ‘ਕਲਾ ਉਤਸਵ’ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ- ਸ਼ਿਵ ਪਾਲ ਗੋਇਲ

 

ਲਗਭਗ 300 ਦੇ ਕਰੀਬ ਵਿਦਿਆਰਥੀ ਦਿਖਾਉਣਗੇ ਆਪਣੀ ਕਲਾ ਦੇ ਜੌਹਰ – ਸਿਕੰਦਰ ਸਿੰਘ ‘ਬਰਾੜ’

ਪੰਜਾਬ ਨੈੱਟਵਰਕ, ਬਠਿੰਡਾ

ਰਾਸ਼ਟਰੀ ਪੱਧਰ ਤੱਕ ਹੋਣ ਵਾਲੇ ਕਲਾ ਉਤਸਵ-2024 ਦੀ ਦੂਜੀ ਸਟੇਜ਼ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈੱ.ਸਿੱ.), ਬਠਿੰਡਾ ਸ਼ਿਵ ਪਾਲ ਗੋਇਲ ਨੇ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਬਠਿੰਡਾ ਵਿਖੇ ਮਿਤੀ 23 ਅਤੇ 24 ਸਤੰਬਰ ਨੂੰ ਕਰਵਾਏ ਜਾ ਰਹੇ ਕਲਾ ਉਤਸਵ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਜ਼ਿਲ੍ਹਾ ਕੋਆਰਡੀਨੇਟਰ ਕੁਲਵਿੰਦਰ ਕਟਾਰੀਆ ਅਤੇ ਜ਼ਿਲ੍ਹਾ ਨੋਡਲ ਦਰਸ਼ਨ ਕੌਰ ਬਰਾੜ ਦੀ ਰਹਿਨੁਮਾਈ ਹੇਠ ‘ਜ਼ਿਲ੍ਹਾ ਪੱਧਰੀ ਕਲਾ ਉਤਸਵ’-2024 ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈੱ. ਸਿੱ) ਬਠਿੰਡਾ ਨੇ ਦੱਸਿਆ ਕਿ ਕਰਵਾਏ ਜਾਣ ਵਾਲੇ ਵੱਖ ਵੱਖ ਮੁਕਾਬਲਿਆਂ ਲਈ ਲਗਭਗ ਸੌ ਦੇ ਕਰੀਬ ਸਕੂਲਾਂ ਦੇ ਤਿੰਨ ਸੋ ਵਿਦਿਆਰਥੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ।

ਉਹਨਾਂ ਨੇ ਕਿਹਾ ਹੁਨਰਮੰਦ ਵਿਦਿਆਰਥੀਆਂ ਵਿੱਚ ਛੁਪੀਆਂ ਕਲਾਵਾਂ ਨੂੰ ਬਾਹਰ ਕੱਢਣ ਲਈ ਇਸ ਤਰ੍ਹਾਂ ਦੇ ਉਪਰਾਲੇ ਬੇਹੱਦ ਕਾਰਗਰ ਸਾਬਤ ਹੁੰਦੇ ਹਨ। ਇਸ ਕਲਾ ਉਤਸਵ ਮੁਕਾਬਲਿਆਂ ਵਿੱਚ ਕੁੱਲ ਛੇ ਵੰਨਗੀਆਂ ਦੇ ਮੁਕਾਬਲਿਆਂ ਦੇ ਜੇਤੂ ਅੱਗੇ ਜ਼ਿਲ੍ਹੇ ਦੀ ਨੁਮਾਇੰਦਗੀ ਸਟੇਟ ਪੱਧਰੀ ਕਲਾ ਉਤਸਵ ਮੁਕਾਬਲਿਆਂ ਵਿੱਚ ਕਰਨਗੇ।

ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਹੋਈ ਮੀਟਿੰਗ ਵਿੱਚ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਬੰਧਕੀ ਟੀਮ ਦੇ ਮੈਂਬਰ ਡਾਕਟਰ ਨੀਤੂ ਮੁੱਖ ਅਧਿਆਪਕ, ਗਗਨਦੀਪ ਕੌਰ ਮੁੱਖ ਅਧਿਆਪਕ, ਸ਼ਪਿੰਦਰ ਸਿੰਘ ਬਰਾੜ ਅਤੇ ਹਰਜਿੰਦਰ ਸਿੰਘ ਬਰਾੜ ਉਚੇਚੇ ਤੌਰ ‘ਤੇ ਸ਼ਾਮਲ ਹੋਏ।

Leave a Reply

Your email address will not be published. Required fields are marked *