ਪੰਜਾਬ ਸਰਕਾਰ ਪ੍ਰਾਇਮਰੀ ਸਕੂਲੀ ਖੇਡਾਂ ਲਈ ਤੁਰੰਤ ਫੰਡ ਭੇਜੇ: ਗੌਰਮਿੰਟ ਟੀਚਰਜ਼ ਯੂਨੀਅਨ
ਆਪਣੀਆਂ ਜੇਬੋਂ ਅਧਿਆਪਕ ਹਜ਼ਾਰਾਂ ਰੁਪਏ ਖਰਚ ਕੇ ਕਰਵਾ ਰਹੇ ਨੇ ਕਈ ਸਾਲ ਤੋਂ ਖੇਡਾਂ
ਪੰਜਾਬ ਨੈੱਟਵਰਕ, ਪਟਿਆਲਾ
ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਦੀਆਂ ਸਕੂਲੀਆਂ ਖੇਡਾਂ ਕਰਵਾਈਆਂ ਜਾਂਦੀਆਂ ਹਨ। ਪਰ ਇਹਨਾਂ ਖੇਡਾਂ ਲਈ ਅਧਿਆਪਕਾਂ ਨੂੰ ਸਰਕਾਰ ਵੱਲੋਂ ਨਾਮਾਤਰ ਫੰਡ ਮੁੱਹਈਆ ਕਰਵਾਏ ਜਾਂਦੇ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸੱਤਾਧਿਰ ਦੇ ਆਗੂਆਂ ਨੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਜਾ ਕੇ ਕਿਹਾ ਸੀ ਕਿ ਸਕੂਲੀ ਸਿੱਖਿਆ ਤੇ ਸਕੂਲੀ ਖੇਡਾਂ ਵਿੱਚ ਕ੍ਰਾਂਤੀਕਾਰੀ ਤਬਦੀਲੀ ਲੈ ਕੇ ਆਵਾਂਗੇ ਪਰ ਬੜੇ ਦੁੱਖ ਦੀ ਗੱਲ ਹੈ ਕਿ ਢਾਈ ਸਾਲ ਬੀਤਣ ਤੋਂ ਬਾਅਦ ਵੀ ਸਰਕਾਰ ਹੁਣ ਤੱਕ ਪ੍ਰਾਇਮਰੀ ਬੱਚਿਆਂ ਦੀਆਂ ਖੇਡਾਂ ਕਰਵਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅਧਿਆਪਕਾਂ ਦੁਆਰਾ ਆਪਣੇ ਪੱਧਰ ਤੇ ਹਜ਼ਾਰਾਂ ਰੁਪਏ ਇਕੱਠੇ ਕਰਕੇ ਪਿਛਲੇ ਕਈ ਸਾਲਾਂ ਤੋਂ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਸੈਂਟਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਇਹ ਖੇਡਾਂ ਅਧਿਆਪਕਾਂ ਦੁਆਰਾ ਆਪਣੀਆਂ ਜੇਬੋ ਪੈਸੇ ਖਰਚ ਕੇ ਕਰਵਾਈਆਂ ਜਾ ਰਹੀਆਂ ਹਨ। ਬਲਾਕ ਸਿੱਖਿਆ ਅਧਿਕਾਰੀਆਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਮੰਗ ਤੇ ਹਰ ਸਾਲ ਇਸ ਮੰਗ ਤੋਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਪਰ ਇਹ ਅਧਿਕਾਰੀ ਹੁਣ ਤੱਕ ਮੂਕ ਦਰਸ਼ਕ ਬਣ ਕੇ ਦੇਖਦੇ ਰਹੇ ਹਨ । ਬਹੁਤੇ ਜ਼ਿਲਿਆਂ ਅੰਦਰ ਤਾਂ ਖੇਡਾਂ ਲਈ ਬਲਾਕ ਸਿੱਖਿਆ ਅਧਿਕਾਰੀ ਆਪ ਅਧਿਆਪਕਾਂ ਤੋਂ ਜਬਰੀ ਪੈਸੈ ਵੀ ਇੱਕਠੇ ਕਰਦੇ ਹਨ। ਵਿਭਾਗ ਵਲੋਂ ਇਹਨਾਂ ਖੇਡਾਂ ਲਈ ਲਈ ਜੋ ਫੰਡ ਖੇਡਾਂ ਖਤਮ ਹੋਣ ਤੋਂ ਬਾਅਦ ਮਹੁਈਆ ਕਰਵਾਏ ਜਾਂਦੇ ਹਨ ਉਹਨਾਂ ਨਾਲ ਖੇਡਾਂ ਕਰਵਾਉਣੀਆਂ ਸੰਭਵ ਨਹੀਂ। ਆਗੂਆਂ ਨੇ ਕਿਹਾ ਕਿ ਸੈਂਟਰ ਪੱਧਰ ਲਈ ਵੀਹ ਹਜ਼ਾਰ ਰੁਪਏ, ਬਲਾਕ ਲਈ ਪਚਾਸੀ ਹਜ਼ਾਰ ਤੇ ਜ਼ਿਲੇ ਲਈ ਇੱਕ ਲੱਖ ਅੱਸੀ ਹਜ਼ਾਰ ਰੁਪਏ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੂੰ ਇਹ ਫੰਡ ਭੇਜੇ ਜਾਣੇ ਚਾਹੀਦੇ ਹਨ।
ਇਸੇ ਸਮੇਂ ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਜੁਗਪ੍ਰਗਟ ਸਿੰਘ, ਹਰਵਿੰਦਰ ਸੰਧੂ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ, ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ ਸਾਥੀਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਫੰਡ ਭੇਜੇ ਜਾਣ ਤਾਂ ਜੋਂ ਸੁਖਾਵੇਂ ਮਾਹੌਲ ਵਿੱਚ ਖੇਡਾਂ ਕਰਵਾਈਆਂ ਜਾ ਸਕਣ।