Rain Alert: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Rain Alert: ਮੌਸਮ ਵਿਭਾਗ ਨੇ ਪੰਜਾਬ ਸਮੇਤ ਕਰੀਬ 15 ਰਾਜਾਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ, ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਹਾਲਾਂਕਿ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਕੱਲ੍ਹ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਕਰਨਾਟਕ, ਗੋਆ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਅਸਾਮ, ਮੇਘਾਲਿਆ, ਉੜੀਸਾ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਕੋਂਕਣ-ਗੋਆ, ਉੱਤਰਾਖੰਡ, ਮਹਾਰਾਸ਼ਟਰ, ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ, ਕਰਨਾਟਕ ਵਿੱਚ ਵੀ ਮੀਂਹ ਪੈ ਸਕਦਾ ਹੈ।
ਰਾਜਧਾਨੀ ‘ਚ ਪਿਛਲੇ 3 ਦਿਨਾਂ ਤੋਂ ਮੀਂਹ ਨਹੀਂ ਪਿਆ ਹੈ ਪਰ ਨਮੀ ਆਪਣੇ ਸਿਖਰ ‘ਤੇ ਹੈ। ਸੋਮਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਨਮੀ 57% ਰਹੀ, ਜੋ ਹੁਣ ਤੱਕ ਦਾ ਰਿਕਾਰਡ ਹੈ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਵੀ ਮਹਿਸੂਸ ਕੀਤੀ ਜਾ ਰਹੀ ਹੈ। ਕੱਲ ਰਾਤ ਤੋਂ ਮੌਸਮ ਬਦਲ ਸਕਦਾ ਹੈ। ਇਸ ਤੋਂ ਬਾਅਦ 3 ਦਿਨਾਂ ਤੱਕ ਮੀਂਹ ਪੈ ਸਕਦਾ ਹੈ।