ਅੰਮ੍ਰਿਤਸਰ: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ AAP ਵਿਧਾਇਕ ਨੂੰ ਕਾਰਨ ਦੱਸੋ ਨੋਟਿਸ ਜਾਰੀ

All Latest NewsNews FlashPunjab News

 

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੀ ਅੰਮ੍ਰਿਤਸਰ ਇਕਾਈ ਵੱਲੋਂ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ, 1,2,3 ਅਕਤੂਬਰ ਦੇ ਸੰਗਰੂਰ ਮੋਰਚੇ ਵਿੱਚ ਤਿੰਨੋਂ ਦਿਨ ਅੰਮ੍ਰਿਤਸਰ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਆਗੂਆਂ ਨੇ ਇਹ ਵੀ ਕਿਹਾ ਕਿ, ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਜਾਰੀ ਕਰਨ ਦਾ ਨੋਟੀਫਿਕੇਸ਼ਨ ਕਰਨ ਤੋਂ ਬਾਅਦ ਵੀ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ, ਦਾ ਵਿਧਾਇਕ ਨੂੰ ਸਵਾਲ ਕੀਤਾ ਗਿਆ।

ਇਸ ਤੋਂ ਇਲਾਵਾ 28 ਜਨਵਰੀ 2023 ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ SOP ਬਣਾਉਣ ਲਈ ਗਠਿਤ ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਅੱਜ ਤੱਕ ਜਨਤਕ ਕਿਉਂ ਨਹੀਂ ਕੀਤੀ ਗਈ।

ਇਸ ਮੌਕੇ ਜਰਮਨਜੀਤ ਸਿੰਘ, ਅਸ਼ਵਨੀ ਅਵਸਥੀ ,ਨਿਰਮਲ ਸਿੰਘ , ਰਾਜੇਸ਼ ਪਰਾਸ਼ਰ, ਗੁਰਦੇਵ ਸਿੰਘ ,ਮਨੀਸ਼ ਪੀਟਰ, ਪਵਨਦੀਪ ਸਿੰਘ ,ਜੁਝਾਰ ਸਿੰਘ ,ਬਲਦੇਵ ਮੰਨਣ, ਵਿਪਨ ਰਿਖੀ, ਇੰਦਰਜੀਤ ਸਿੰਘ, ਸਾਥੀ ਰਮਨ, ਸਾਥੀ ਅਮਨ ਮਾਹਲ ਆਦਿ ਸ਼ਾਮਿਲ ਸਨ।

 

Media PBN Staff

Media PBN Staff

Leave a Reply

Your email address will not be published. Required fields are marked *