Holiday Breaking: ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ 5 ਅਕਤੂਬਰ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
Holiday Breaking: ਪੰਜਾਬ ਸਰਕਾਰ ਨੇ ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ।
ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ(1) ਦੇ ਉਪਬੰਧ ਅਨੁਸਾਰ, ਵੋਟ ਪਾਉਣ ਲਈ 5 ਅਕਤੂਬਰ, 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।