Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Rain Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਦੱਸ ਦਈਏ ਕਿ, ਸਤੰਬਰ ਖ਼ਤਮ ਹੋਣ ਵਾਲਾ ਹੈ, ਪਰ ਗਰਮੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ।
ਤਾਪਮਾਨ ਘਟਣ ਦੀ ਬਿਜਾਏ, ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ, ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ 5.4 ਡਿਗਰੀ ਜ਼ਿਆਦਾ ਹੈ, ਜਦਕਿ ਪੰਜਾਬ ਵਿੱਚ ਤਾਪਮਾਨ 3 ਡਿਗਰੀ ਵੱਧ ਗਿਆ ਹੈ।
ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 37.3°C ਰਿਹਾ, ਜਦਕਿ ਬਠਿੰਡਾ ਵਿੱਚ ਇਹ 38.5°C ਤੱਕ ਪਹੁੰਚ ਗਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।