All Latest NewsNews FlashPunjab News

ਇਸਤਰੀ ਜਾਗ੍ਰਿਤੀ ਮੰਚ ਵੱਲੋਂ ਔਰਤਾਂ ਖਿਲਾਫ ਵੱਧ ਰਹੀ ਜਿਨਸੀ ਹਿੰਸਾ ਦੇ ਖ਼ਿਲਾਫ਼ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰਾਸ਼ਟਰਪਤੀ ਦੇ ਨਾਂ ਭੇਜਿਆ ਜਾਏਗਾ ਮੰਗ ਪੱਤਰ

 

ਇਸਤਰੀ ਜਾਗ੍ਰਿਤੀ ਮੰਚ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ

ਇਸਤਰੀ ਜਾਗਰਤੀ ਮੰਚ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਦੇ ਅਸਤੀਫੇ ਦੀ ਕੀਤੀ ਮੰਗ

ਇਸਤਰੀ ਜਾਗ੍ਰਿਤੀ ਮੰਚ ਵੱਲੋਂ ਲਈ ਯੂਨੀਵਰਸਿਟੀ ਘਟਨਾਕ੍ਰਮ ਵਿੱਚ ਮਾਣਯੋਗ ਪੰਜਾਬ, ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਦੇ ਦਖਲ ਦੀ ਕੀਤੀ ਮੰਗ

ਕਲਕੱਤਾ ਦੀ ਮਹਿਲਾ ਡਾਕਟਰ ਨੂੰ ਇਨਸਾਫ ਦੇਣ ਦੀ ਮੰਗ

ਦਲਜੀਤ ਕੌਰ, ਸੰਗਰੂਰ/ਪਟਿਆਲਾ

ਇਸਤਰੀ ਜਾਗਰਿਤੀ ਮੰਚ ਦੇ ਆਗੂਆਂ ਅਮਨ ਦਿਓਲ ਅਤੇ ਸਪਨਾ ਨੇ ਕਿਹਾ ਕਿ ਪੂਰੇ ਦੇਸ਼ ਅੰਦਰ ਅੱਜ ਔਰਤਾਂ ਦੇ ਖਿਲਾਫ ਜਿਨਸੀ ਹਿੰਸਾ ਬੇਰੋਕ ਜਾਰੀ ਹੈ। ਕਲਕੱਤੇ ਦੀ ਘਟਨਾ ਨੂੰ ਡੇਢ ਮਹੀਨੇ ਤੋਂ ਉੱਪਰ ਲੰਘ ਜਾਣ ਦੇ ਬਾਵਜੂਦ ਅਜੇ ਤੱਕ ਉਸ ਕੇਸ ਦੀ ਜਾਂਚ ਪ੍ਰਕਿਰਿਆ ਵਿੱਚ ਕੋਈ ਵੀ ਨਵੀਂ ਤਬਦੀਲੀ ਨਹੀਂ ਨਜ਼ਰ ਆਈ।

ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਪਿੱਤਰ ਸੱਤਾ ਦੇ ਤਹਿਤ ਔਰਤਾਂ ਨੂੰ ਅੱਜ ਮਹਿਜ਼ ਇੱਕ ਲਿੰਗਕ ਵਸਤੂ ਦੇ ਤੌਰ ਤੇ ਦੇਖਿਆ ਜਾਂਦਾ ਹੈ ਅਤੇ ਸਾਡੇ ਦੇਸ਼ ਦੀ ਕਾਨੂੰਨ ਵਿਵਸਥਾ ਔਰਤਾਂ ਨੂੰ ਨਿਆ ਦੇਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਖਤ ਕਾਨੂੰਨ ਹੋਣ ਦੇ ਬਾਵਜੂਦ ਔਰਤਾਂ ਖਿਲਾਫ ਹਿੰਸਾ ਨੂੰ ਕਿਸੇ ਵੀ ਰੂਪ ਵਿੱਚ ਠੱਲ ਨਹੀਂ ਪੈ ਰਹੀ।

ਆਗੂਆਂ ਨੇ ਕਿਹਾ ਕਿ ਦਿੱਲੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਇਸ ਪੂਰੇ ਘਟਨਾਕ੍ਰਮ ਵਿੱਚ ਵਾਈਸ ਚਾਂਸਲਰ ਦੇ ਅਤਿਅੰਤ ਔਰਤ ਵਿਰੋਧੀ, ਮਨੂਵਾਦੀ, ਪਿਤਰਵਾਦੀ ਰਵੱਈਏ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਵੀ ਸੀ ਜਿਸ ਤਰ੍ਹਾਂ ਦੇਰ ਰਾਤ ਨੂੰ ਵਿਦਿਆਰਥਣਾਂ ਦੇ ਕਮਰਿਆਂ ਵਿੱਚ ਦਾਖਲ ਹੋਇਆ, ਬਿਨਾਂ ਕਿਸੇ ਨੂੰ ਦੱਸੇ, ਬਿਨਾਂ ਕਿਸੇ ਮਹਿਲਾ ਫੈਕਲਟੀ ਨੂੰ ਆਪਣੇ ਨਾਲ ਲੈ ਕੇ, ਹੋਸਟਲ ਵਾਰਡਨ ਨੂੰ ਦੱਸੇ ਬਿਨਾਂ ਅਤੇ ਉਨ੍ਹਾਂ ਨਾਲ ਕੀਤਾ ਗਿਆ ਅਸ਼ਲੀਲ ਵਿਵਹਾਰ, ਜਿਵੇਂ ਕਿ ਸਾਹਮਣੇ ਆਇਆ ਹੈ।

ਇਸਤਰੀ ਜਾਗਰਤੀ ਮੰਚ ਨੇ ਵੀਸੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਰਾਜੀਵ ਗਾਂਧੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ ਕੀਤਾ ਹੈ। ਇਸਤਰੀ ਜਾਗਰਤੀ ਮੰਚ ਨੇ ਕੇਂਦਰੀ ਮਨੁੱਖੀ ਸਰੋਤ ਮੰਤਰੀ ਤੋਂ ਮੰਗ ਕੀਤੀ ਕਿ ਇਸ ਯੂਨੀਵਰਸਿਟੀ ਦੇ ਵੀਸੀ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸਤਰੀ ਜਾਗਰਤੀ ਮੰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਅਤੇ ਪੂਰੇ ਮਾਮਲੇ ਵਿੱਚ ਢੁਕਵੇਂ ਨਿਰਦੇਸ਼ ਅਤੇ ਕਾਰਵਾਈ ਕਰਨ ਦੀ ਬੇਨਤੀ ਕਰਦਾ ਹੈ।

ਇਸਤਰੀ ਜਾਗ੍ਰਿਤੀ ਮੰਚ ਵੱਲੋਂ 1 ਅਕਤੂਬਰ ਨੂੰ ਡੀਸੀ ਦਫਤਰ ਪਟਿਆਲਾ ਵਿਖੇ ਔਰਤਾਂ ਖਿਲਾਫ਼ ਵੱਧ ਰਹੀ ਹਿੰਸਾ ਦੇ ਖਿਲਾਫ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੀ ਇਸ ਮੰਗ ਨੂੰ ਉਭਾਰਿਆ ਜਾਵੇਗਾ।

 

Leave a Reply

Your email address will not be published. Required fields are marked *