ਪੰਜਾਬ ਦੀਆਂ ਕੋਆਪਰੇਟਿਵ ਸੁਸਾਇਟੀਆਂ ‘ਚ ਡੀਏਪੀ ਦੀ ਘਾਟ ਖਿਲਾਫ਼ ਬੀਕੇਯੂ ਡਕੌਂਦਾ ਵੱਲੋਂ ਸਰਕਾਰ ਨੂੰ ਸਖਤ ਤਾੜਨਾ
ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇ: ਗੁਰਮੀਤ ਸਿੰਘ ਭੱਟੀਵਾਲ
ਦਲਜੀਤ ਕੌਰ, ਭਵਾਨੀਗੜ੍ਹ
ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ‘ਚ ਪਰਾਲੀ ਸਾੜਨ ਦੇ ਮੁੱਦੇ ਤੇ ਵਿਚਾਰ ਕੀਤਾ ਗਿਆ।
ਪੰਜਾਬ ਸਰਕਾਰ ਅੱਗੇ ਮੰਗ ਰੱਖੀ ਗਈ ਹੈ ਕਿ ਜੇਕਰ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਮੁਆਵਜਾ ਦਿੰਦੀ ਹੈ ਤਾਂ ਕਿਸਾਨਾਂ ਵੱਲੋਂ ਪਰਾਲੀ ਨਹੀਂ ਸਾੜੀ ਜਾਵੇਗੀ ਪ੍ਰੰਤੂ ਜੇਕਰ ਸਰਕਾਰ ਇਸ ਮੰਗ ਤੋਂ ਆਨਾਕਾਨੀ ਕਰਦੀ ਕਰਦੀ ਹੈ ਤਾਂ ਕਿਸਾਨ ਆਪਣੀ ਮਰਜ਼ੀ ਕਰਨ ਲਈ ਮਜਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜੇਗੀ।
ਕੋਆਪਰੇਟਿਵ ਸੁਸਾਇਟੀਆਂ ‘ਚ ਡੀਏਪੀ ਦੀ ਘਾਟ ਨੂੰ ਲੈ ਕੇ ਵੀ ਸਰਕਾਰ ਨੂੰ ਸਖਤ ਤਾੜਨਾ ਕੀਤੀ ਗਈ ਕਿ ਜੇਕਰ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਗਿਆ ਤਾਂ ਸਰਕਾਰ ਕਿਸਾਨਾਂ ਦਾ ਵਿਰੋਧ ਝੱਲਣ ਲਈ ਤਿਆਰ ਰਹੇ।
ਇਸ ਮੌਕੇ ਵਿਸ਼ੇਸ਼ ਤੌਰ ਤੇ ਮਨਜੀਤ ਧਨੇਰ ਗਰੁੱਪ ਦਾ ਸਾਥ ਛੱਡ ਕੇ ਸ਼ਾਮਿਲ ਹੋਏ ਰਣਧੀਰ ਸਿੰਘ ਧੀਰਾ ਦਾ ਸਨਮਾਨ ਕੀਤਾ ਗਿਆ ਜੋ ਕਿ ਧਨੇਰ ਗਰੁੱਪ ਦੇ ਜਿਲਾ ਪ੍ਰਧਾਨ ਦਾ ਅਹੁਦਾ ਛੱਡ ਕੇ ਬੂਟਾ ਸਿੰਘ ਬੁਰਜ ਗਿੱਲ ਗਰੁੱਪ ਵਿੱਚ ਸ਼ਾਮਿਲ ਹੋਏ ਹਨ।
ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਗੁਰਮੇਲ ਸਿੰਘ ਭੜੋ, ਮੁਖਤਿਆਰ ਸਿੰਘ ਬਲਿਆਲ, ਟਹਿਲ ਸਿੰਘ ਥੰਮਣਵਾਲ, ਲਖਵਿੰਦਰ ਸਿੰਘ ਕਪਿਆਲ, ਗੁਰਜੀਤ ਸਿੰਘ ਝਨੇੜੀ ਅਤੇ ਹੋਰ ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।