ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਚੱਕਰਵਾਤੀ ਤੂਫ਼ਾਨ ਦਾ ਵੀ ਖਤਰਾ! IMD ਵੱਲੋਂ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀਆਂ ਖਬਰਾਂ ਮਿਲ ਰਹੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਮੋਹਾਲੀ, ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਬਾਰਿਸ਼ ਪੈਣ ਦੇ ਨਾਲ ਹੜਾਂ ਵਰਗੇ ਹਾਲਾਤ ਬਣੇ ਪਏ ਹਨ, ਉੱਥੇ ਜੇਕਰ ਮੁੰਬਈ ਦੀ ਗੱਲ ਕਰੀਏ ਤਾਂ ਭਾਰੀ ਮੀਂਹ ਪੈਣ ਦੇ ਕਾਰਨ ਸਕੂਲਾਂ ਕਾਲਜਾਂ ਨੂੰ ਬੰਦ ਕਰਨਾ ਪਿਆ ਹੈ।
ਇਸ ਦੇ ਨਾਲ ਹੀ ਜਾਣਕਾਰੀ ਇਹ ਹੈ ਕਿ ਚਾਰ ਲੋਕਾਂ ਦੀ ਉੱਥੇ ਮੌਤ ਵੀ ਹੋ ਚੁੱਕੀ ਹੈ। ਦੂਜੇ ਪਾਸੇ ਖਬਰਾਂ ਇਹ ਵੀ ਮਿਲ ਰਹੀਆਂ ਹਨ ਕਿ ਚੱਕਰਵਾਤੀ ਤੂਫਾਨ ਦੇ ਕਾਰਨ ਬਾਰਿਸ਼ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਉੱਤਰੀ ਅਤੇ ਦੱਖਣੀ ਭਾਰਤ ਦੇ ਕਈ ਸੂਬਿਆਂ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਪੱਕ ਚੁੱਕੀਆਂ ਹਨ ਅਤੇ ਅਗਲੇ ਮਹੀਨੇ ਹੀ ਉਹਨਾਂ ਦੀ ਕਟਾਈ ਹੋਣੀ ਹੈ, ਪਰ ਉਸ ਤੋਂ ਪਹਿਲਾਂ ਹੀ ਬਾਰਿਸ਼ ਦੇ ਕਹਿਰ ਨੇ ਕਿਸਾਨਾਂ ਦੇ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ। ਬੇਸ਼ੱਕ ਕਈ ਇਲਾਕੇ ਮੀਹ ਨਾ ਪੈਣ ਦੇ ਕਾਰਨ ਸੁੱਕੇ ਹਨ, ਉੱਥੇ ਵੀ ਆਉਂਦੇ ਕੁਝ ਦਿਨਾਂ ਦੇ ਅੰਦਰ ਭਾਰੀ ਵੀ ਪੈ ਸਕਦਾ ਹੈ।