ਪਠਾਨਕੋਟ: ਸੀ.ਈ.ਪੀ ਦੇ ਦੂਜੇ ਫੇਜ਼ ਦੇ ਸੈਮੀਨਾਰਾਂ ਦੌਰਾਨ 547 ਅਧਿਆਪਕਾਂ ਨੇ ਪ੍ਰਾਪਤ ਕੀਤੀ ਸਿਖਲਾਈ: ਕਮਲਦੀਪ ਕੌਰ
ਸਿਖਲਾਈ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਅਤੇ ਅਧਿਆਪਕਾਂ ਵਿੱਚ ਕੰਪੀਟੈਂਸੀ ਦੀ ਭਾਵਨਾ ਪੈਦਾ ਕਰਨਾ:- ਡੀਜੀ ਸਿੰਘ
ਪੰਜਾਬ ਨੈੱਟਵਰਕ, ਪਠਾਨਕੋਟ
ਐਸ.ਸੀ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੱਤ ਬਲਾਕਾਂ ਵਿੱਚ ਅਧਿਆਪਕਾਂ ਦੇ ਸੀ.ਈ.ਪੀ. ਦੇ ਤਹਿਤ ਸੈਮੀਨਾਰ ਲਗਾਏ ਜਾ ਰਹੇ ਹਨ। ਜ਼ਿਲ੍ਹੇ ਦੇ ਸੱਤਾਂ ਬਲਾਕਾਂ ਵਿੱਚ 28 ਰਿਸੋਰਸ ਪਰਸਨਜ਼ ਵੱਲੋਂ 542 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਬਲਾਕ ਪਠਾਨਕੋਟ -3 ਅਤੇ ਬਲਾਕ ਬਮਿਆਲ ਦੇ ਬੀਪੀਈਓ ਦਫ਼ਤਰ ਵਿਖੇ ਬਣੇ ਬੀਆਰਸੀ ਰੂਮ ਵਿੱਚ ਸੀ.ਈ.ਪੀ. ਤਹਿਤ ਚੱਲ ਰਹੇ ਅਧਿਆਪਕਾਂ ਦੇ ਸੈਮੀਨਾਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਿਖਲਾਈ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਅਤੇ ਅਧਿਆਪਕਾਂ ਵਿੱਚ ਕੰਪੀਟੈਂਸੀ ਦੀ ਭਾਵਨਾ ਪੈਦਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਅਧਿਆਪਕ ਵਿਦਿਆਰਥੀਆਂ ਦੇ ਕਮਜ਼ੋਰ ਪੱਖਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕਣਗੇ। ਕੰਪੀਟੈਂਸੀ ਇਨਹੈਂਸਮੈਂਟ ਪਲਾਨ ਬੱਚਿਆਂ ਨੂੰ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਸੈਮੀਨਾਰ ਦੌਰਾਨ ਪ੍ਰਾਪਤ ਕੀਤੀ ਗਈ ਸਿਖਲਾਈ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਹੂਬਹੂ ਲਾਗੂ ਕਰਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਸੁਧਾਰ ਆ ਸਕੇ।
ਉਨ੍ਹਾਂ ਸੀ.ਈ.ਪੀ. ਅਧੀਨ ਕਰਵਾਏ ਜਾ ਰਹੇ ਪ੍ਰੇਕਟਿਸ ਸੀਟਾਂ ਅਤੇ ਟੈਸਟ ਕਰਵਾਉਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡੀਆਰਸੀ ਵਨੀਤ ਮਹਾਜਨ, ਰਿਸੋਰਸ ਪਰਸਨਜ਼ ਅਜੇ ਕੁਮਾਰ, ਸ਼ਾਮ ਲਾਲ ਸ਼ਰਮਾ, ਪ੍ਰਤੀਸ਼, ਚੰਦਰ ਮੋਹਨ, ਯੋਗੇਸ਼ ਸ਼ਰਮਾ, ਕੁਲਦੀਪ ਕੁਮਾਰ, ਗੁਰਬਚਨ ਸਿੰਘ, ਮੁਨੀਸ਼ ਕੁਮਾਰ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।