CM ਭਗਵੰਤ ਮਾਨ ਹਸਪਤਾਲ ਦਾਖ਼ਲ, ਸਾਹਮਣੇ ਆਈ ਵਜ੍ਹਾ
ਪੰਜਾਬ ਨੈੱਟਵਰਕ, ਮੋਹਾਲੀ-
ਵੀਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਾਖ਼ਲ ਕਰਵਾਇਆ ਗਿਆ ਹੈ।
ਹਾਲਾਂਕਿ ਸੀਐਮ ਮਾਨ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।
ਜਾਣਕਾਰਾਂ ਦੀ ਮੰਨੀਏ ਤਾਂ, ਸੀਐੱਮ ਮਾਨ ਕੁੱਝ ਰੁਟੀਨ ਅਤੇ ਜਰੂਰੀ ਟੈਸਟ ਕਰਾਉਣ ਵਾਸਤੇ ਹਸਪਤਾਲ ਦਾਖਲ ਹੋਏ ਹਨ।
ਮੰਨਿਆ ਜਾ ਰਿਹਾ ਹੈ ਕਿ, ਟੈਸਟ ਕਰਵਾਉਣ ਅਤੇ ਰਿਪੋਰਟ ਆਉਣ ਮਗਰੋਂ ਸੀਐਮ ਮਾਨ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।