Punjab Cabinet Reshuffle: ਤੁਸੀਂ ਇੰਨੇ ਦਿਨਾਂ ਦੇ ਮਹਿਮਾਨ ਹੀ ਸੀ… ਸਮਾਂ ਪੂਰਾ ਹੋਇਆ, ਹੁਣ ਸਰਕਾਰੀ ਕੋਠੀ ਖ਼ਾਲੀ ਕਰੋ..!
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Cabinet Reshuffle: ਪੰਜਾਬ ਕੈਬਨਿਟ ਵਿੱਚ ਹੋਏ ਬਦਲਾਅ ਤੋਂ ਬਾਅਦ ਹੁਣ ਸੂਬੇ ਦੇ 5 ਮੰਤਰੀ, ਜਿਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਉਨ੍ਹਾਂ ਨੁੰ ਸਰਕਾਰੀ ਕੋਠੀਆਂ ਖ਼ਾਲੀ ਕਰਨ ਦੇ ਹੁਕਮ ਜਾਰੀ ਹੋਏ ਹਨ।
ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਨੋਟਿਸ ਦੇ ਕੇ ਸਰਕਾਰੀ ਕੋਠੀਆਂ ਖ਼ਾਲੀ ਕਰਨ ਲਈ ਕਿਹਾ ਗਿਆ ਹੈ।
ਇਸ ਨੋਟਿਸ ਵਿੱਚ ਉਕਤ ਸਾਬਕਾ ਮੰਤਰੀਆਂ ਨੂੰ ਕਿਹਾ ਗਿਆ ਹੈ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀ ਖਾਲੀ ਕਰਨੀ ਲਾਜ਼ਮੀ ਹੁੰਦੀ ਹੈ।
ਇਸ ਕਰਕੇ ਉਨ੍ਹਾਂ ਨੂੰ ਤੁਰੰਤ ਕੋਠੀ ਖਾਲੀ ਕਰਕੇ ਲੋਕ ਨਿਰਮਾਣ ਵਿਭਾਗ ਦੇ ਹਵਾਲੇ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਇਹ ਕੋਠੀਆਂ ਅਲਾਟ ਕੀਤੀਆਂ ਜਾ ਸਕਣ।