ਅਕਾਲੀ ਦਲ ਨੂੰ ਝਟਕਾ! ਸੀਨੀਅਰ ਆਗੂ ਪਰਮਪਾਲ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ
ਮੀਡੀਆ ਪੀਬੀਐਨ, ਫਿਰੋਜ਼ਪੁਰ
ਫਿਰੋਜ਼ਪੁਰ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗ ਗਿਆ, ਜਦੋਂ ਸੀਨੀਅਰ ਆਗੂ ਪਰਮਪਾਲ ਸਿੰਘ ਗਿੱਲ ਜੋ ਮੈਂਬਰ ਜਰਨਲ ਕੌਂਸਲ ਅਕਾਲੀ ਦਲ ਫਿਰੋਜ਼ਪੁਰ ਦਿਹਾਤੀ ਤੋਂ ਹਨ, ਉਹ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਪਰਮਪਾਲ ਸਿੰਘ ਗਿੱਲ ਦੇ ਨਾਲ ਅਵਤਾਰ ਸਿੰਘ ਗਿੱਲ, ਬਲਕਾਰ ਸਿੰਘ ਗਿੱਲ ਪਿੰਡ ਆਲੇਵਾਲਾ, ਪ੍ਰੀਤਮ ਸਿੰਘ ਸਾਬਕਾ ਸਰਪੰਚ ਪਿੰਡ ਕਮੱਗਰ, ਗੁਰਮੇਲ ਸਿੰਘ ਮੈਂਬਰ, ਗੁਰਸੇਵਕ ਸਿੰਘ, ਗੁਰਵਿੰਦਰ ਤੂਤ, ਦੀਪਕ ਧਵਨ ਸਮੇਤ ਆਦਿ ਆਗੂ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਧਾਇਕ ਰਜਨੀਸ਼ ਦਹੀਆ ਦੀ ਅਗਵਾਈ ‘ਚ ਆਪ ਵਿੱਚ ਸ਼ਾਮਿਲ ਹੋ ਗਏ।
ਮੀਡੀਆ ਨਾਲ ਗੱਲਬਾਤ ਦੌਰਾਨ ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਵਧੀਆ ਕੰਮ ਦੇਖ ਕੇ ਉਹ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਵਾਸਤੇ ਹੋਰਨਾਂ ਲੋਕਾਂ ਨੂੰ ਵੀ “ਆਪ” ਨਾਲ ਜੋੜਨ ਲਈ ਪ੍ਰੇਰਿਤ ਕਰਨਗੇ।