All Latest NewsNews FlashPunjab News

ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵੇਂ ਸਮੇਂ ਨਾਲ ਖੁੱਲਣਗੇ ਸਕੂਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਤੋਂ ਇਲਾਵਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸੂਬੇ ਵਿੱਚ 1 ਅਕਤੂਬਰ ਤੋਂ ਸਕੂਲ ਨਵੇਂ ਸਮੇਂ ਦੇ ਨਾਲ ਖੁੱਲਣਗੇ।

ਜਾਣਕਾਰੀ ਦੇ ਮੁਤਾਬਕ ਸਾਰੇ ਪ੍ਰਾਈਮਰੀ ਸਕੂਲ ਸਵੇਰੇ 8:30 ਵਜੇ ਖੁੱਲਣਗੇ, ਜਦੋਂ ਕਿ ਦੁਪਹਿਰ ਢਾਈ ਵਜੇ ਇਹਨਾਂ ਸਕੂਲਾਂ ਵਿਚ ਛੁੱਟੀ ਹੋਵੇਗੀ।

ਇਸ ਤੋਂ ਇਲਾਵਾ ਸੀਨੀਅਰ ਸੈਕਡਰੀ ਸਕੂਲਾਂ ਦਾ ਸਮਾਂ ਸਵੇਰੇ ਸਾਢੇ 8 ਵਜੇ ਤੋਂ ਦੁਪਹਿਰ 2:50 ਵਜੇ ਤੱਕ ਰਹੇਗਾ।

ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਵਿਭਾਗ ਨੇ ਕਰੀਬ ਸੂਬੇ ਦੇ 19000 ਤੋਂ ਵੱਧ ਸਕੂਲਾਂ ਦਾ ਸਮਾਂ ਬਦਲਿਆ ਹੈ। ਜਿਨਾਂ ਵਿੱਚ ਉਪਰੋਕਤ ਹੁਕਮ ਲਾਗੂ ਹੋਣਗੇ।

Leave a Reply

Your email address will not be published. Required fields are marked *