ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਵਿਆਪਕ ਪੱਧਰ ‘ਤੇ DCs ਰਾਹੀਂ ਰਾਜ ਚੋਣ ਅਧਿਕਾਰੀ ਨੂੰ ਮੰਗ ਪੱਤਰ
ਔਰਤ ਅਧਿਆਪਕਾਂਵਾ ਅਤੇ ਗੰਭੀਰ ਰੋਗਾਂ ਤੋਂ ਪੀੜਤਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਚਾਇਤੀ ਚੋਣਾਂ ਦੌਰਾਨ ਸਮੁੱਚੇ ਅਧਿਆਪਕ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਬੰਧ ਵਿੱਚ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵਿਆਪਕ ਪੱਧਰ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਨੇ ਦੱਸਿਆ ਕਿ ਫਰੰਟ ਵੱਲੋਂ ਸੂਬੇ ਭਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਸੰਗਰੂਰ ,ਮਾਨਸਾ, ਲੁਧਿਆਣਾ, ਪਟਿਆਲਾ, ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਵਿੱਤ ਸਕੱਤਰ ਜਸਵਿੰਦਰ ਗੋਨਿਆਣਾ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਆਮ ਤੌਰ ਤੇ ਲੋਕ ਨਿੱਜੀ ਤੌਰ ਤੇ ਇੱਕ ਦੂਜੇ ਜੁੜੇ ਹੋਏ ਹੁੰਦੇ ਹਨ। ਇਸ ਕਰਕੇ ਹਾਰ ਬਰਦਾਸ਼ਤ ਕਰਨੀ ਬੇਹੱਦ ਮੁਸ਼ਕਲ ਹੁੰਦੀ ਹੈ ਇਸ ਦਾ ਖਮਿਆਜ਼ਾ ਵੀ ਚੋਣ ਅਮਲੇ ਨੂੰ ਭੁਗਤਣਾਂ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਚੋਣ ਅਮਲੇ ਨਾਲ ਬਦਸਲੂਕੀ ਦੀਆਂ ਘਟਨਾਵਾਂ ਆਮ ਵਾਪਰਦੀਆਂ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਚੋਣਾਂ ਦੌਰਾਨ ਚੋਣ ਡਿਊਟੀਆਂ ਵੱਖ- ਵੱਖ ਵਿਭਾਗਾਂ ਵਿੱਚੋਂ ਆਨੁਪਾਤਿਕ ਢੰਗ ਨਾਲ ਲਗਾਈਆਂ ਜਾਣ।
ਔਰਤ ਅਧਿਆਪਕਾਂਵਾਂ, ਗੰਭੀਰ ਬਿਮਾਰੀਆਂ ਤੋਂ ਪੀੜਤ, ਸੇਵਾ ਮੁਕਤੀ ਦੇ ਨੇੜੇ ਬੈਠੇ ਅਧਿਆਪਕਾਂ, ਅੰਗਹੀਣਾਂ ਅਤੇ ਲੋੜਵੰਦਾਂ ਨੂੰ ਚੋਣ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇ। ਗਿਣਤੀ ਦਾ ਕੰਮ ਅਗਲੇ ਦਿਨ ਸਟਰਾਂਗ ਰੂਮ ਵਿਚ ਕਰਵਾਇਆਂ ਜਾਵੇ। ਸਾਰਾ ਸਾਲ ਡਿਊਟੀ ਕਰਨ ਵਾਲੇ ਬੀ,ਐਲ,ਓ, ਜ. ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ।
ਚੋਣ ਰਹਿਸਲਾਂ ਕੰਮ ਕਾਜ਼ ਵਾਲੇ ਦਿਨ ਹੀ ਰੱਖੀਆਂ ਜਾਣ। ਕੁੱਕ ਬੀਬੀਆਂ ਨੂੰ 500 ਰੁਪਏ ਪ੍ਰਤੀ ਦਿਨ ਮਿਹਨਤਾਂ ਦਿੱਤਾ ਜਾਵੇ।ਚੋਣ ਅਮਲ ਖ਼ਤਮ ਹੋਣ ਤੋਂ ਬਾਅਦ ਚੋਣ ਅਮਲੇ ਦੇ ਘਰਾਂ ਨੂੰ ਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ। ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।