ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਜਿੱਡਾ ਫੂਕਿਆ ਪੁਤਲਾ
ਮੁਲਾਜ਼ਮਾਂ ਨੇ ਆਪ ਸਰਕਾਰ ਦਾ 15 ਫੁੱਟਾ ਉੱਚਾ ਪੁਤਲਾ ਫੂਕ ਕੇ ਦਸ ਦਿਨ ਪਹਿਲਾਂ ਹੀ ਮਨਾਇਆ ਦੁਸਹਿਰਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸੰਗਰੂਰ ਪੈਨਸ਼ਨ ਮੋਰਚੇ ਦੇ ਦੂਜਾ ਦਿਨ ਦੀ ਸ਼ਾਮ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਨਾਲ਼ ਆਪ ਸਰਕਾਰ ਦਾ ਦਿਓ ਕੱਦ ਪੁਤਲਾ ਫੂਕਿਆ ਗਿਆ।
ਲਗਭਗ ਪੰਦਰਾਂ ਫੁੱਟ ਉੱਚਾ ਤਿੰਨ ਮੂੰਹਾਂ ਪੁਤਲਾ ਮੁਜ਼ਾਹਰੇ ਵਿੱਚ ਸ਼ਾਮਲ ਸਾਥੀਆਂ ਅਤੇ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ। ਪੁਤਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ,ਵਿੱਤ ਮੰਤਰੀ ਹਰਪਾਲ ਚੀਮਾ ਅਤੇ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਮਖੌਟੇ ਲਗਾਏ ਗਏ।
ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਦੀ ਮੰਗ ਤੇ ਕੱਲ 3 ਅਕਤੂਬਰ ਨੂੰ ਕੀਤੀ ਜਾਣ ਵਾਲੀ ਸੰਗਰੂਰ ਰੈਲੀ ਅਤੇ ਮੁੱਖ ਮੰਤਰੀ ਦੀ ਰਹਾਇਸ਼ ਵੱਲ ਸੂਬਾਈ ਮਾਰਚ ਵਿੱਚ ਵੱਧ ਚੜ ਕੇ ਸ਼ਾਮਲ ਹੋਣ ਦੀ ਮੁੜ ਅਪੀਲ ਹੈ।
ਜਾਣਕਾਰੀ ਸਾਂਝੀ ਕਰਦਿਆਂ ਫਰੰਟ ਦੇ ਆਗੂਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਇੰਦਰ ਸੁਖਦੀਪ ਸਿੰਘ ਓਢਰਾ, ਦਲਜੀਤ ਸਫ਼ੀਪੁਰ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫਿਕੇਸ਼ਨ ਨੂੰ ਮਹਿਜ਼ ਕਾਗਜ਼ੀ ਜੁਮਲਾ ਦੱਸਿਆ ਕਿਉਂਕਿ ਇਸ ਨੋਟੀਫਿਕੇਸ਼ਨ ਦੇ ਬਾਵਜੂਦ ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋ ਸਕੀ ਹੈ।
ਸ਼ਾਮ ਵੇਲੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਨੂੰ ਉਭਾਰਨ ਲਈ ਸੰਗਰੂਰ ਸ਼ਹਿਰ ਵਿੱਚ ਕੱਢੇ ਮਸ਼ਾਲ ਮਾਰਚ ਵਿੱਚ ਮੁਲਾਜ਼ਮਾਂ ਨੇ ਵੱਡੇ ਉਤਸ਼ਾਹ ਨਾਲ਼ ਹਿੱਸਾ ਲਿਆ। ਮਾਰਚ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਝੂਠੇ ਵਾਅਦਿਆ ਨੂੰ ਬੇਨਕਾਬ ਕਰਦਿਆਂ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।