ਪੰਜਾਬ ‘ਚ ਵੱਡੀ ਵਾਰਦਾਤ! ਕਾਂਗਰਸੀ ਲੀਡਰ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ
Punjab News: ਇੱਕ ਵਾਰ ਫਿਰ ਪੰਜਾਬ ਦੇ ਅੰਦਰ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਮੰਡੀ ਗੋਬਿੰਦਗੜ੍ਹ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ।
ਜਿਥੇ ਕਾਂਗਰਸੀ ਲੀਡਰ ਦੇ ਪੁੱਤਰ ਤਰਨਜੀਤ ਤਰਨੀ ਦਾ ਕਤਲ ਕਰ ਦਿੱਤਾ ਗਿਆ ਹੈ।
ਰਿਪੋਰਟਾਂ ਮੁਤਾਬਕ, ਤਰਨਜੀਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ।
ਇਸ ਹਮਲੇ ਨੂੰ ਚਾਰ ਹਮਲਾਵਰਾਂ ਨੇ ਅੰਜ਼ਾਮ ਦਿੱਤਾ, ਜੋ ਵਾਰਦਾਤ ਤੋਂ ਬਾਅਦ ਫਰਾਰ ਹੋ ਗਏ। ਪੁਲੀਸ ਨੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਤਲਾਸ਼ ਜਾਰੀ ਹੈ।