All Latest NewsGeneralNationalNews FlashPunjab NewsTop BreakingTOP STORIES

ਆਮ ਆਦਮੀ ਪਾਰਟੀ ਦੇ ਝੂਠਾਂ ਦਾ ਪਰਦਾਫਾਸ਼ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਕਠਪੁਤਲੀਆਂ ਦੇ ਵਿਰੋਧ ‘ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅੰਬਾਲਾ ‘ਚ ਵੱਡੀ ਰੈਲੀ

 

ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਦਿੱਤੀ ਚਿਤਾਵਨੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤਣ ਵਾਸਤੇ ਤੇ ਹਰਿਆਣਾ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਪੰਜਾਬ ਅਤੇ ਦਿੱਲੀ ਵਿੱਚ ਉਹਨਾਂ ਦੇ ਰਾਜ ਭਾਗ ਦੌਰਾਨ ਪ੍ਰਚਾਰ ਵਜੋਂ ਕੀਤੇ ਗਏ ਕਾਰਜਾਂ ਦੇ ਝੂਠਾਂ ਦਾ ਪਰਦਾਫਾਸ਼ ਕਰਨ ਵਾਸਤੇ ਅਤੇ ਅਸਲ ਸੱਚਾਈ ਹਰਿਆਣਾ ਦੇ ਲੋਕਾਂ ਨੂੰ ਦੱਸਣ ਵਾਸਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬੀਤੇ ਕੱਲ੍ਹ ਅੰਬਾਲਾ ਸ਼ਹਿਰ ਵਿੱਚ ਰੈਲੀ ਕਰਨ ਤੋਂ ਬਾਅਦ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਅਤੇ ਹਜ਼ਾਰਾ ਦੀ ਗਿਣਤੀ ਵਿੱਚ ਪੈਂਫਲਿੱਟ ਵੰਡੇ ਗਏ। ਇਸ ਐਕਸ਼ਨ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਬਹੁਤ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪਹੁੰਚ ਕੇ ਪੰਜਾਬ ਸਰਕਾਰ ਪ੍ਰਤੀ ਆਪਣੇ ਗੁੱਸੇ ਅਤੇ ਰੋਸ ਦਾ ਪ੍ਰਗਟਾਵਾ ਕੀਤਾ।

ਫਰੀਦਕੋਟ ਜ਼ਿਲ੍ਹੇ ਦੇ ਸਾਥੀ ਕੁਲਵੰਤ ਸਿੰਘ ਚਾਨੀ , ਇਕਬਾਲ ਸਿੰਘ ਮੰਘੇੜਾ , ਸੋਮ ਨਾਥ ਅਰੋੜਾ ਤੇ ਤਰਸੇਮ ਨਰੂਲਾ ਦੀ ਅਗਵਾਈ ਹੇਠ ਬਹੁਤ ਸਾਰੇ ਪੈਨਸ਼ਨਰ ਸ਼ਾਮਿਲ ਹੋਏ। ਇਸ ਐਕਸ਼ਨ ਵਿੱਚ ਹੋਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ , ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਲਡੇ, ਅਡੀਸ਼ਨਲ ਜਨਰਲ ਸਕੱਤਰ ਕਰਤਾਰ ਸਿੰਘ ਪਾਲ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਸਕੱਤਰ ਮੇਲਾ ਸਿੰਘ ਪੁੰਨਾਂਵਾਲ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਆਗੂ ਪ੍ਰਵੀਨ ਕੁਮਾਰ ਲੁਧਿਆਣਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਮੁੱਖ ਜਥੇਬੰਧਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ,ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਸੂਬਾਈ ਆਗੂ ਨਸੀਬ ਸਿੰਘ ਜਡੌਤ ਤੇ ਦਰਸ਼ਨ ਸਿੰਘ ਥਰੀਕੇ ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਆਗੂ ਬਲਜਿੰਦਰ ਸਿੰਘ ਪਟਿਆਲਾ, ਜਗਮੋਣ ਨੌਲੱਖਾ, ਮਾਧੋ ਲਾਲ ਰਾਹੀਂ ,ਸੀਤਾ ਰਾਮ ਸਰਮਾਂ,ਵਿਨੋਦ ਕੁਮਾਰ ਲੁਧਿਆਣਾ,ਹੰਸ ਰਾਜ ਦੀਦਾਰਗੜੁ, ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ , ਵਿੱਤ ਸਕੱਤਰ ਸੁਰਿੰਦਰ ਸਿੰਘ ਬਰਾੜ ਮੋਗਾ , ਵਿਕਰਮਜੀਤ ਸਿੰਘ, ਓਂਕਾਰ ਸਿੰਘ, ਪੀ ਐਸ ਈ ਬੀ ਇਮਪਲਾਈਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਤੇ ਸੁਰਿੰਦਰ ਪਾਲ ਸਿੰਘ ਲਹੌਰੀਆ, ਪੰਜਾਬ ਪਾਵਰਕੌਮ ਅਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਧੇ ਸ਼ਾਮ ਤੇ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾਂ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਆਗੂ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ ਤੇ ਦਰਸ਼ੀ ਕਾਂਤ ਰਾਜਪੁਰਾ ਨੇ ਐਕਸ਼ਨ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਜ਼ਿਕਰਯੋਗ ਹੈ ਕਿ ਬਠਿੰਡਾ , ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚੋਂ ਗੰਗਾਨਗਰ – ਹਰਦੁਆਰ ਰਿਸ਼ੀਕੇਸ਼ ਐਕਸਪ੍ਰੈਸ ਰੇਲ ਗੱਡੀ ਰਾਹੀਂ ਆ ਰਹੇ 300 ਦੇ ਕਰੀਬ ਮੁਲਾਜ਼ਮ ਰਾਜਪੁਰਾ ਕੋਲ ਰੇਲ ਗੱਡੀ ਵਿੱਚ ਕੋਈ ਤਕਨੀਕੀ ਖਰਾਬੀ ਆ ਜਾਣ ਕਰਕੇ ਰਾਹ ਵਿੱਚ ਹੀ ਫਸੇ ਰਹੇ ਤੇ ਪ੍ਰੇਸ਼ਾਨ ਹੁੰਦੇ ਰਹੇ ਤੇ ਰੈਲੀ ਦਾ ਹਿੱਸਾ ਨਹੀਂ ਬਣ ਸਕੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਵਿੱਚ ਸੁਧਾਰ ਨਾਂ ਲਿਆਂਦਾ ਤਾਂ ਪੰਜਾਬ ਵਿੱਚ ਆਉਣ ਵਾਲੀਆਂ ਚਾਰ ਜਿਮਨੀ ਚੋਣਾਂ ਬਰਨਾਲਾ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਚੱਬੇਵਾਲ ਵਿਖੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਹਨਾਂ ਸਾਰੇ ਇਲਾਕਿਆਂ ਵਿੱਚ ਝੰਡਾ ਮਾਰਚ ਕਰਕੇ ਅਤੇ ਪੱਕੇ ਡੇਰੇ ਲਾਕੇ ਪੰਜਾਬ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕਰਨਗੇ।

Leave a Reply

Your email address will not be published. Required fields are marked *