ਚੰਡੀਗੜ੍ਹ: 5 ਅਕਤੂਬਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਦੇ ਵੋਟਰਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ ਵਿੱਚ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਹਰਿਆਣਾ ਦੇ ਕਿਸੇ ਵੀ ਹਲਕੇ ਵਿੱਚ ਰਜਿਸਟਰਡ ਵੋਟਰ, ਜੋ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਹਨ, ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਸਲਾਹਕਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਫੈਕਟਰੀਜ਼ ਐਕਟ, 1948 ਅਤੇ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਛੁੱਟੀ ਦਾ ਐਲਾਨ ਕੀਤਾ ਹੈ।