ਪੰਜਾਬ ਸਰਕਾਰ ਵੱਲੋਂ 58 ਸਾਲ ਤੋਂ ਵੱਧ ਉਮਰ ਦੀਆਂ ਆਸ਼ਾ ਵਰਕਰਾਂ ਨੂੰ ਨੌਕਰੀ ਤੋਂ ਲਾਂਭੇ ਕਰਨ ਦਾ ਫ਼ੈਸਲਾ, ਮੁਲਾਜ਼ਮਾਂ ਨੇ CM ਮਾਨ ਦਾ ਫੂਕਿਆ ਪੁਤਲਾ
ਡੈਮੋਕਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ ਕੀਤਾ ਰੋਸ ਪ੍ਰਦਰਸ਼ਨ, ਸੀਐਮ ਮਾਨ ਦਾ ਫੂਕਿਆ ਪੁਤਲਾ, ਨਾਰੇਬਾਜ਼ੀ ਕਰ ਜੰਮ ਕੇ ਕੱਢੀ ਭੜਾਸ
ਪੰਜਾਬ ਨੈੱਟਵਰਕ, ਸੁਲਤਾਨਪੁਰ ਲੋਧੀ-
58 ਸਾਲ ਤੋਂ ਵੱਧ ਦੀ ਉਮਰ ਵਾਲੀਆਂ ਆਸ਼ਾ ਵਰਕਰਾਂ ਨੂੰ ਨੌਕਰੀ ਤੋਂ ਲਾਂਭੇ ਕਰਨ ਦੇ ਸਰਕਾਰੀ ਫਰਮਾਨ ਦਾ ਮਾਮਲਾ ਹੁਣ ਭਖਦਾ ਹੋਇਆ ਦਿਖਾਈ ਦੇ ਰਿਹਾ ਹੈ। ਸੂਬੇ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਹੈ ਤੇ ਦੂਜੇ ਪਾਸੇ ਗੁੱਸੇ ਵਿੱਚ ਆਏ ਆਸ਼ਾ ਵਰਕਰਾਂ ਵੱਲੋਂ ਰੋਸ ਮੁਜਾਰੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਦੇ ਅੱਜ ਇਥੇ ਬੀਡੀਪੀਓ ਦਫਤਰ ਦੇ ਬਾਹਰ ਡੈਮੋਕਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜਬਰਦਸਤ ਨਾਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਜਥੇਬੰਦੀ ਦੀਆਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਆਪਣੇ ਇਸ ਫੈਸਲੇ ਨੂੰ ਵਾਪਸ ਲਵੇ ਅਤੇ ਲਟਕੀਆਂ ਤਨਖਾਹਾਂ ਜਾਰੀ ਕਰੇ। ਉਹਨਾਂ ਕਿਹਾ ਕਿ ਜੇਕਰ ਉਨਾਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।