All Latest NewsNews FlashPunjab News

ਪੰਜਾਬ ਸਰਕਾਰ ਵਲੋਂ ਮੁਲਾਜਮਾਂ ਨੂੰ ਕੋਈ ਰਾਹਤ ਨਹੀਂ, ਸਗੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਛਿੱਕੇ ਟੰਗਿਆ!

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀ ਆ ਰਹੀ। ਲਹੌਰੀਆ ਨੇ ਦੱਸਿਆ ਕਿ ਮੁਲਾਜਮ ਪਿਛਲੇ ਲੰਮੇ ਸਮੇਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਘੋਲ ਕਰ ਰਹੇ ਹਨ।

ਇਹਨਾਂ ਮੰਗਾਂ ਚ’ ਪੇਂਅ ਕਮਿਸ਼ਨ ਵਲੋਂ ਮੁਲਾਜਮਾਂ ਨੂੰ ਦਿੱਤੇ ਵੱਧ ਪੇਂਅ ਸਕੇਲ , ਪੇਂਡੂ , ਬਾਰਡਰ ਭੱਤੇ ਸਮੇਤ ਸਾਰੇ ਭੱਤੇ ਤੇ ਡੀਏ ਦੀਆਂ ਕਿਸ਼ਤਾਂ , ਪੇਂਅ ਕਮਿਸ਼ਨ ਦੇ ਬਕਾਏ , ਪੁਰਾਣੀ ਪੈਂਨਸ਼ਨ ਸਕੀਮ , ਹਰ ਪ੍ਰਕਾਰ ਦੇ ਕੱਚੇ ਮੁਲਾਜਮਾਂ ਨੂੰ ਪੱਕਿਆਂ ਕਰਨਾ , ਮੁਲਾਜਮਾਂ ਦੀਆਂ ਰੁਕੀਆਂ ਪ੍ਰਮੇਸ਼ਨਾਂ ਆਦਿ ਹੋਰ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਣਗੌਲਿਆਂ ਕੀਤਾ ਹੋਇਆ ਹੈ। ਲਹੌਰੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਅਣਗੌਲਿਆਂ ਨਾ ਕਰੇ ਸਗੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਉਹਨਾਂ ਨੂੰ ਰਾਹਤ ਦੇਵੇ ।

ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਰਵੀ ਵਾਹੀ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਤਰਸੇਮ ਲਾਲ, ਰਿਸ਼ੀ ਕੁਮਾਰ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜ਼ਰ ਸਨ।

 

Leave a Reply

Your email address will not be published. Required fields are marked *