ਪੰਜਾਬ ਸਰਕਾਰ ਵੱਲੋਂ ITI ‘ਚ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਲਈ ਵਿੱਦਿਅਕ ਯੋਗਤਾ ‘ਚ ਸੋਧ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ITI ਵਿੱਚ ਕਰਾਫਟ ਇੰਨਸਟ੍ਰਕਟਰਾਂ ਦੀ ਭਰਤੀ ਲਈ ਵਿੱਦਿਅਕ ਯੋਗਤਾ ਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦਰਅਸਲ, ਬੀਤੇ ਕੱਲ੍ਹ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ।
ਜਿਸ ਵਿਚ ਕਈ ਫ਼ੈਸਲੇ ਲਏ ਗਏ। ਕੈਬਨਿਟ ਨੇ ਸਨਅਤੀ ਟਰੇਨਿੰਗ ਸੰਸਥਾਵਾਂ (ਆਈ.ਟੀ.ਆਈਜ਼) ਵਿੱਚ ਕਰਾਫਟ ਇੰਸਟ੍ਰਕਟਰ ਦੀ ਭਰਤੀ ਲਈ ਵਿੱਦਿਅਕ ਯੋਗਤਾ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਕਦਮ ਨਾਲ ਆਈ.ਟੀ.ਆਈਜ਼. ਵਿੱਚ ਯੋਗ ਇੰਸਟ੍ਰਕਟਰਾਂ ਦੀ ਭਰਤੀ ਹੋਣੀ ਯਕੀਨੀ ਬਣੇਗੀ, ਜਿਸ ਨਾਲ ਸੂਬੇ ਦੇ ਨੌਜਵਾਨ ਨੂੰ ਮਿਲਦੀ ਉਦਯੋਗਿਕ ਸਿਖਲਾਈ ਵਿੱਚ ਸੁਧਾਰ ਹੋਵੇਗਾ। ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ।