ਅਹਿਮ ਖ਼ਬਰ: ਪੰਜਾਬ ਸਰਕਾਰ ਪੁਲਿਸ ਵਿਭਾਗ ‘ਚ ਕਰੇਗੀ ਸਟੈਨੋਗ੍ਰਾਫ਼ੀ ਕਾਡਰ ਦੀ ਭਰਤੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸੀਐੱਮ ਭਗਵੰਤ ਮਾਨ ਅਹਿਮ ਖ਼ਬਰ: ਪੰਜਾਬ ਸਰਕਾਰ ਪੁਲਿਸ ਵਿਭਾਗ ‘ਚ ਕਰੇਗੀ ਸਟੈਨੋਗ੍ਰਾਫ਼ੀ ਕਾਡਰ ਦੀ ਭਰਤੀਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਪੁਲਿਸ ਵਿਭਾਗ ਦੇ ਦਫ਼ਤਰੀ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਟੈਨੋਗ੍ਰਾਫ਼ੀ ਕਾਡਰ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਬਦਲੇ ਹਾਲਾਤ ਕਾਰਨ ਪੈਦਾ ਹੋਈਆਂ ਨਵੀਆਂ ਚੁਣੌਤੀਆਂ ਕਾਰਨ ਪੁਲਿਸ ਵਿਭਾਗ ਵਿੱਚ ਕਈ ਨਵੇਂ ਵਿੰਗ ਤੇ ਬਟਾਲੀਅਨਾਂ ਦੇ ਨਾਲ-ਨਾਲ ਸੀਨੀਅਰ ਅਧਿਕਾਰੀਆਂ ਦੀਆਂ ਅਸਾਮੀਆਂ ਸਿਰਜੀਆਂ ਗਈਆਂ ਹਨ ਪਰ ਸਟੈਨੋਗ੍ਰਾਫ਼ੀ ਕਾਡਰ ਦੇ ਕਰਮਚਾਰੀਆਂ ਦੀ ਗਿਣਤੀ ਪਹਿਲਾਂ ਜਿੰਨੀ ਹੀ ਸੀ।
ਇਸ ਮੁੱਦੇ ਦੇ ਹੱਲ ਲਈ ਕੈਬਨਿਟ ਨੇ ਸੀਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਦੀਆਂ 10 ਅਤੇ ਸਟੈਨੋ ਟਾਈਪਿਸਟਾਂ ਦੀਆਂ ਛੇ ਅਸਾਮੀਆਂ ਖ਼ਤਮ ਕਰਕੇ ਇਸੇ ਕਾਡਰ ਵਿੱਚ ਪ੍ਰਾਈਵੇਟ ਸਕੱਤਰ ਅਤੇ ਨਿੱਜੀ ਸਹਾਇਕ ਦੀਆਂ 10 ਅਸਾਮੀਆਂ ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਕਦਮ ਨਾਲ ਜਿੱਥੇ ਦਫ਼ਤਰੀ ਕੰਮਕਾਜ ਵਿੱਚ ਕੁਸ਼ਲਤਾ ਆਵੇਗੀ, ਜਦੋਂ ਕਿ ਇਸ ਨਾਲ ਸੂਬਾਈ ਖ਼ਜ਼ਾਨੇ ਵਿੱਚ ਵਾਧੂ ਬੋਝ ਨਹੀਂ ਪਵੇਗਾ।