ਵੱਡੀ ਖ਼ਬਰ: ਪੰਜਾਬ ਕੈਬਨਿਟ ਵੱਲੋਂ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ‘ਚ ਆਊਟਸੋਰਸਿੰਗ ਰਾਹੀਂ 166 ਅਸਾਮੀਆਂ ਭਰਨ ਦਾ ਫ਼ੈਸਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕਈ ਅਹਿਮ ਫ਼ੈਸਲੇ ਲਏ ਹਨ।
ਕੈਬਨਿਟ ਨੇ ਪੰਜਾਬ ਵਿੱਚ ਐਨ.ਸੀ.ਸੀ. ਦੇ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਐਨ.ਸੀ.ਸੀ. ਮੁੱਖ ਦਫ਼ਤਰਾਂ, ਯੂਨਿਟਾਂ ਅਤੇ ਕੇਂਦਰਾਂ ਲਈ ਪੈਸਕੋ ਦੁਆਰਾ ਆਊਟਸੋਰਸਿੰਗ ਰਾਹੀਂ 166 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦਾ ਮਕਸਦ ਵਿੱਤੀ ਸਾਲ 2024-25 ਲਈ ਐਨ.ਸੀ.ਸੀ. ਗਤੀਵਿਧੀਆਂ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣਾ ਹੈ। ਇਸ ਕਦਮ ਨਾਲ ਐਨ.ਸੀ.ਸੀ. ਯੂਨਿਟਾਂ ਦੇ ਕੰਮਕਾਜ ਨੂੰ ਹੋਰ ਪ੍ਰਭਾਵੀ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬੇ ਵਿੱਚ ਐਨ.ਸੀ.ਸੀ. ਕੈਡਿਟਾਂ ਦੀ ਕਾਰਜਕੁਸ਼ਲਤਾ ਵਧੇਗੀ।