ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾ ਕਮੇਟੀ ਦੀ ਜਲੰਧਰ ਵਿਖੇ ਮੀਟਿੰਗ 17 ਅਕਤੂਬਰ ਨੂੰ

All Latest NewsNews FlashPunjab News

 

21 ਅਕਤੂਬਰ ਨੂੰ ਮੋਗਾ ਵਿਖੇ ਮਨਾਈ ਜਾਵੇਗੀ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 36ਵੀ ਬਰਸੀ

ਪੰਜਾਬ ਨੈੱਟਵਰਕ, ਕੋਟਕਪੂਰਾ

ਪੰਜਾਬ ਪੈਨਸ਼ਨਰ ਯੂਨੀਅਨ ( ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680,ਸੈਕਟਰ 22ਬੀ , ਚੰਡੀਗੜ੍ਹ) ਦੀ ਸੂਬਾਈ ਕਾਰਜਕਾਰਨੀ ਕਮੇਟੀ ਅਤੇ ਸਮੂਹ ਬਰਾਂਚਾਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਦੀ ਇੱਕ ਮੀਟਿੰਗ 17 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ , ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਅਤੇ ਗੁਰਜੀਤ ਸਿੰਘ ਘੋੜੇਵਾਹ, ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸ਼ਨਲ ਜਨਰਲ ਸਕੱਤਰ ਸੱਤਿਆਪਾਲ ਗੁਪਤਾ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਮੁੱਖ ਸਲਾਹਕਾਰ ਗੁਰਮੇਲ ਸਿੰਘ ਮੈਲਡੇ, ਸਲਾਹਕਾਰ ਗੁਰਬਖਸ਼ ਸਿੰਘ ਢਿੱਲੋ , ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਮੀਤ ਪ੍ਰਧਾਨ ਸਵਰਨ ਸਿੰਘ ਹਠੂਰ , ਸੁੱਚਾ ਸਿੰਘ ਅਜਨਾਲਾ, ਨਸੀਬ ਸਿੰਘ ਜਡੌਤ , ਜਗਮੇਲ ਸਿੰਘ ਪੱਖੋਵਾਲ, ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਭੁਪਿੰਦਰ ਸਿੰਘ ਸੇਖੋ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 2 ਅਕਤੂਬਰ ਨੂੰ ਅੰਬਾਲਾ ਵਿਖੇ ਕੀਤੇ ਗਏ ਐਕਸ਼ਨ ਦਾ ਰਿਵਿਊ ,ਪੰਜਾਬ ਰੋਡਵੇਜ਼ ਮੁਲਾਜ਼ਮਾਂ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ 13 ਸਤੰਬਰ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਦਾ ਰਿਵਿਊ ਕੀਤਾ ਜਾਵੇਗਾ।

ਇਸ ਤੋਂ ਇਲਾਵਾ 21 ਅਕਤੂਬਰ 2024 ਨੂੰ ਬੱਸ ਸਟੈਂਡ ਮੋਗਾ ਵਿਖੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 36ਵੀ ਬਰਸੀ ਮਨਾਉਣ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ 8 ਨਵੰਬਰ ਨੂੰ ਤਰਨਤਾਰਨ ਵਿਖੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਅਤੇ 9 ਨਵੰਬਰ ਨੂੰ ਨਵੀਂ ਸੂਬਾ ਕਮੇਟੀ ਦੀ ਚੋਣ ਕਰਨ ਲਈ ਸੂਬਾਈ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

 

Media PBN Staff

Media PBN Staff

Leave a Reply

Your email address will not be published. Required fields are marked *