All Latest NewsGeneralNews FlashPunjab NewsTop BreakingTOP STORIES

ਪੰਜਾਬ ‘ਚ ਵੱਡੀ ਵਾਰਦਾਤ! ਛੋਟੇ ਭਰਾ ਨੇ ਮਾਰ’ਤਾ ਵੱਡਾ ਭਰਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਵੱਡੇ ਭਰਾ ਦਾ ਛੋਟੇ ਭਰਾ ਦੇ ਵੱਲੋਂ ਘਰੇਲੂ ਕਲੇਸ਼ ਦੇ ਕਾਰਨ ਕਤਲ ਕਰ ਦਿੱਤਾ।

ਮ੍ਰਿਤਕ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦੋਂਕਿ ਕਥਿਤ ਕਾਤਲ ਹਰਪ੍ਰੀਤ ਸਿੰਘ (ਮ੍ਰਿਤਕ ਦਾ ਛੋਟਾ ਭਰਾ) ਦੱਸਿਆ ਜਾ ਰਿਹਾ ਹੈ।

ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਹਰਪ੍ਰੀਤ ਨੇ ਗੁਰਪ੍ਰੀਤ ਦੇ ਸਿਰ ਵਿੱਚ ਸੱਟ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।

ਪੁਲਿਸ ਮੁਤਾਬਿਕ, ਗੁਰਪ੍ਰੀਤ ਦੀ ਪਤਨੀ ਕਿਰਨਪਾਲ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜਿਆ ਗਿਆ ਹੈ। ਮੁਲਜ਼ਮ ਕਤਲ ਦੇ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

 

Leave a Reply

Your email address will not be published. Required fields are marked *