ਬਲਾਕ ਨਰੋਟ ਜੈਮਲ ਸਿੰਘ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ
ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੋ ਸਕਦਾ ਹੈ:- ਕਮਲਦੀਪ ਕੌਰ
ਖੇਡਾਂ ਮਨੁੱਖ ਨੂੰ ਮਜ਼ਬੂਤ ਬਣਾਉਂਦੀਆਂ ਹਨ :- ਪੰਕਜ ਅਰੋੜਾ
ਪੰਜਾਬ ਨੈੱਟਵਰਕ, ਪਠਾਨਕੋਟ
ਬਲਾਕ ਪੀਟੀਆਈ ਗੁਰਸ਼ਰਨਜੀਤ ਕੌਰ ਦੀ ਅਗਵਾਈ ਹੇਠ ਬਲਾਕ ਨਰੋਟ ਜੈਮਲ ਸਿੰਘ ਦੀਆਂ ਬੀਤੇ ਦਿਨੀ ਸ਼ੁਰੂ ਹੋਈਆਂ ਦੋ ਰੋਜ਼ਾ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸਮਾਪਤ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਮੁੱਖ ਮਹਿਮਾਨ ਅਤੇ ਬੀਪੀਈਓ ਸ੍ਰੀ ਪੰਕਜ ਅਰੋੜਾ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਅਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੋ ਸਕਦਾ ਹੈ ਤੇ ਸ਼ਰੀਰ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਣ ਲਈ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਨਰੋਟ ਜੈਮਲ ਸਿੰਘ ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਇਸ ਦੌਰਾਨ ਬੀਪੀਈਓ ਪੰਕਜ ਅਰੋੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ, ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਨੇ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ।
ਖੇਡਾਂ ਦੇ ਨਤੀਜ਼ਿਆਂ ਸਬੰਧੀ ਜਾਣਕਾਰੀ ਬੀਪੀਈਓ ਪੰਕਜ ਅਰੋੜਾ ਨੇ ਦੱਸਿਆ ਕਿ ਓਵਰਆਲ ਟਰਾਫ਼ੀ ਕਲਸਟਰ ਤੰਗੋਸਾਹ ਦੇ ਵਿਦਿਆਰਥੀਆਂ ਵੱਲੋਂ ਸਭ ਤੋ ਵੱਧ ਤਗ਼ਮੇ ਹਾਸਲ ਕਰਕੇ ਜਿੱਤੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਸੀਐਚਟੀ ਅੰਜੂ ਬਾਲਾ, ਸੀਐਚਟੀ ਸ੍ਰਿਸ਼ਟਾ ਦੇਵੀ, ਕਾਰਜਕਾਰੀ ਸੀਐਚਟੀ ਬਲਜਿੰਦਰ ਕੁਮਾਰ, ਹੈਡ ਟੀਚਰ ਅਜੇ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਆਰਸੀ ਬਿਸੰਭਰ ਦਾਸ, ਬੀਆਰਸੀ ਦੀਪਕ ਸੈਣੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।