All Latest NewsNews FlashPunjab News

ਸਰਕਾਰ ਜੀ! ਅਧਿਆਪਕਾਂ ਨੂੰ ਸਿਲੇਬਸ ਮੁਤਾਬਿਕ ਪੜ੍ਹਾਉਣ ਦਿਓ, ਅੰਕੜਿਆਂ ਦਾ ਫ਼ਰਜ਼ੀਵਾੜਾ ਬੰਦ ਕਰੋ: ਸੁਖਵਿੰਦਰ ਸਿੰਘ ਚਾਹਲ

 

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੀ.ਟੀ.ਐਮ ਅੱਗੇ ਪਾਉਣ ਦੀ ਮੰਗ

ਪੰਜਾਬ ਨੈੱਟਵਰਕ, ਫਿਲੌਰ

“ਭੰਡਾ ਭੰਡਾਰੀਆ ਕਿੰਨਾ ਕੂ ਭਾਰ, ਇੱਕ ਮੁੱਠ ਚੁੱਕ ਲੈ ਦੂਜੀ ਤਿਆਰ” ਸਾਡੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਆਲਮ ਨਿਰਾਲਾ ਹੀ ਹੈ, ਇੱਕ ਸਿੱਖਿਆ ਤੇ ਪ੍ਰਯੋਗ ਹਾਲੇ ਖਤਮ ਨਹੀਂ ਹੁੰਦਾਂ ਤੇ ਦੂਸਰਾ ਸ਼ੁਰੂ ਕਰ ਦਿੱਤਾ ਜਾਂਦਾ ਹੈ, ਹੁਣ ਇਕ ਪਾਸੇ ਤਾਂ ਪੰਜਾਬ ਦੇ ਸਾਰੇ ਅਧਿਆਪਕ ਪੰਚਾਇਤ ਚੋਣਾਂ ਦੀਆਂ ਡਿਉਟੀਆਂ ਵਿੱਚ ਝੋਕੇ ਹੋਏ ਹਨ। ਦੂਜੇ ਪਾਸੇ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ, ਬਲਾਕ ਤੇ ਜਿਲ੍ਹਾ ਖੇਡਾਂ ਵੀ ਚੱਲ ਰਹੀਆਂ ਹਨ ਤੇ ਅਧਿਆਪਕ ਸੈਮੀਨਾਰ ਵੀ ਲਗਾ ਰਹੇ ਹਨ ਤੇ ਹੋਰ ਗੈਰ ਵਿੱਦਿਅਕ ਕੰਮਾਂ ਵਿੱਚ ਝੋਕੇ ਹੋਏ ਹਨ ਤੇ ਬੱਚਿਆ ਦੇ 25 ਸਤੰਬਰ ਤੋਂ ਪੇਪਰ ਵੀ ਲੈ ਰਹੇ ਹਨ ਤੇ ਹੁਣ ਸਿੱਖਿਆ ਵਿਭਾਗ ਵਲੋਂ 18 ਅਕਤੂਬਰ ਨੂੰ ਅਧਿਆਪਕ ਮਾਪੇ ਮਿਲਣੀ ਰੱਖ ਦਿੱਤੀ ਹੈ।

ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਕੈਸ਼ੀਅਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ਅੱਗੇ ਪਾਉਣ ਦੀ ਮੰਗ ਕੀਤੀ ਹੈ। ਓਹਨਾ ਕਿਹਾ ਹੈ ਕਿ ਮਿਤੀ 9,10, ਅਤੇ 11 ਤਰੀਕ ਨੂੰ ਪੰਚਾਇਤ ਚੋਣਾਂ ਸਬੰਧੀ ਰਿਹਰਸਲਾਂ ਹਨ, 12 ਅਤੇ 13 ਤਰੀਕ ਦੀ ਛੁੱਟੀ ਹੈ, 14 ਅਤੇ 15 ਨੂੰ ਪੰਚਾਇਤ ਚੋਣਾਂ ਹਨ, 16 ਨੂੰ ਚੋਣ ਅਮਲੇ ਦਾ ਰੈਸਟ ਡੇ ਹੈ, ਅਤੇ 17 ਅਕਤੂਬਰ ਨੂੰ ਫੇਰ ਛੁੱਟੀ ਹੈ।

ਇਸ ਲਈ 18 ਤਰੀਕ ਨੂੰ ਬਿਨ੍ਹਾਂ ਤਿਆਰੀ ਹੀ ਮਾਪੇ ਅਧਿਆਪਕ ਮਿਲਣੀ ਕਰਨਾ ਤਰਕਹੀਣ ਹੈ ਕਿਉਕਿ ਅਧਿਆਪਕਾ ਨੂੰ ਤਾਂ ਹਾਲੇ ਪੇਪਰ ਮਾਰਕ ਕਰਨ ਅਤੇ ਨਤੀਜ਼ਾ ਰਜਿਸਟਰ ਬਨਾਉਣ ਦਾ ਵੀ ਸਮਾਂ ਨਹੀਂ ਮਿਲਿਆ। ਉਹਨਾਂ ਮੰਗ ਕੀਤੀ ਕਿ ਮਾਪੇ ਅਧਿਆਪਕ ਮਿਲਣੀ ਅਕਤੂਬਰ ਦੇ ਅਖੀਰ ਵਿੱਚ ਰੱਖੀ ਜਾਵੇ।

ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਪਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *