ਸਾਵਧਾਨ! ਪੰਜਾਬ ‘ਚ ਕੱਲ੍ਹ ਸਾਰੇ ਹਾਈਵੇ ਰਹਿਣੇ ਬੰਦ, ਜਾਣੋ ਕਿਉਂ?
ਪੰਜਾਬ ਨੈੱਟਵਰਕ, ਚੰਡੀਗੜ੍ਹ
ਪਿਛਲੇ ਲੰਮੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਦੇ ਲਈ ਸੜਕਾਂ ਤੇ ਹਨ। ਪਰ ਹੁਣ ਕਿਸਾਨਾਂ ਦੇ ਵੱਲੋਂ ਪੰਜਾਬ ਭਰ ਵਿੱਚ ਕੱਲ੍ਹ ਤਕਰੀਬਨ ਸਾਰੀਆਂ ਸੜਕਾਂ ਤਿੰਨ ਘੰਟੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਹ ਐਲਾਨ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ, ਐਤਵਾਰ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ ਲਈ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ।
ਉਹਨਾਂ ਇਹ ਵੀ ਦੱਸਿਆ ਕਿ 14 ਅਕਤੂਬਰ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਆਪਣੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੀਆਂ।
ਉਹਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖ਼ੇ ਕਰਨ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਇਹ ਸਭ ਉਨ੍ਹਾਂ ਨੂੰ ਮਜਬੂਰੀ ਵੱਸ ਕਰਨਾ ਪੈ ਰਿਹਾ ਹੈ।
ਇਸ ਲਈ ਕਿਸਾਨ ਜਥੇਬੰਦੀਆਂ ਆਮ ਲੋਕਾਂ ਤੋਂ ਪਹਿਲਾਂ ਹੀ ਖ਼ਿਮਾ ਜਾਚਨਾ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ।