ਪਿਆਕੜਾਂ ਨੂੰ ਝਟਕਾ! ਪੰਜਾਬ ਵਿੱਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਦੇ ਅੰਦਰ 14 ਅਤੇ 15 ਅਕਤੂਬਰ ਨੂੰ ਦੋ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹਨ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ, ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਸ਼ਹਿਰਾਂ ਅਤੇ ਪਿੰਡਾਂ ਦੀ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਉਕਤ ਦਰਸਾਈ ਗਈ ਮਿਤੀ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।