ਪੰਚਾਇਤੀ ਚੋਣਾਂ ‘ਚ ਡਿਊਟੀ ਦੌਰਾਨ ਅਧਿਆਪਕ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਭਰ ਵਿੱਚ ਅੱਜ ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਮਾਹੌਲ ਗਰਮ ਹੈ ਅਤੇ ਸਵੇਰੇ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਇਸੇ ਦੌਰਾਨ ਹੀ ਇਕ ਦੁਖਦਾਈ ਖ਼ਬਰ ਜਲੰਧਰ ਤੋਂ ਸਾਹਮਣੇ ਆਈ ਹੈ, ਜਿਥੇ ਡਿਊਟੀ ‘ਤੇ ਤੈਨਾਤ ਇਕ ਅਧਿਆਪਕ ਦੀ ਮੌਤ ਹੋ ਗਈ ਹੈ।
ਇਹ ਘਟਨਾ ਜਲੰਧਰ ਦੇ ਆਦਮਪੁਰ ਥਾਣੇ ਦੇ ਖੇਤਰ ਵਿੱਚ ਹੋਈ ਹੈ। ਮ੍ਰਿਤਕ ਅਧਿਆਪਕ ਦੀ ਪਹਿਚਾਣ ਅਮਰਿੰਦਰ ਸਿੰਘ ਵਜੋਂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਚਐਚਓ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਅਧਿਆਪਕ ਅਮਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਜਾਂਚ ਵਿੱਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੌਤ ਦਾ ਕਾਰਨ ਦਿਲ ਦਾ ਦੌਰਾ ਹੋ ਸਕਦਾ ਹੈ, ਪਰ ਪੁਲਿਸ ਵੱਲੋਂ ਅਧਿਕਾਰਿਕ ਤੌਰ ‘ਤੇ ਅਜੇ ਜਾਂਚ ਜਾਰੀ ਹੈ।