All Latest NewsGeneralNews FlashPunjab NewsTop BreakingTOP STORIES

Holiday: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਦੀ ਛੁੱਟੀ ਦਾ ਐਲਾਨ

 

Holiday: ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Holiday: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

 

Leave a Reply

Your email address will not be published. Required fields are marked *