ਵੱਡੀ ਖ਼ਬਰ: ਸੰਜੀਵ ਖੰਨਾ ਹੋਣਗੇ ਦੇਸ਼ ਦੇ ਅਗਲੇ ਚੀਫ਼ ਜਸਟਿਸ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਜਸਟਿਸ ਸੰਜੀਵ ਖੰਨਾ ਭਾਰਤ ਦੇ 51ਵੇਂ ਚੀਫ਼ ਜਸਟਿਸ ਬਣ ਜਾਣਗੇ। ਉਹ ਸੀਜੇਆਈ ਧਨੰਜੇ ਯਸ਼ਵੰਤ ਚੰਦਰਚੂੜ ਦੇ ਸੇਵਾਮੁਕਤ ਹੋਣ ਤੋਂ ਬਾਅਦ ਨਵੰਬਰ ਵਿੱਚ ਅਹੁਦਾ ਸੰਭਾਲਣਗੇ।
ਜਸਟਿਸ ਖੰਨਾ ਦਾ ਚੀਫ਼ ਜਸਟਿਸ ਵਜੋਂ ਕਾਰਜਕਾਲ ਸਿਰਫ਼ 6 ਮਹੀਨਿਆਂ ਦਾ ਹੋਵੇਗਾ। ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਜੀਵ 13 ਮਈ 2025 ਨੂੰ ਸੇਵਾਮੁਕਤ ਹੋਣਗੇ।