ਪੰਜਾਬ ਸਰਕਾਰ ਸੂਬੇ ਭਰ ‘ਚ 19 ਅਕਤੂਬਰ ਦੀ ਛੁੱਟੀ ਦਾ ਐਲਾਨ ਕਰੇ
ਲੁਧਿਆਣਾ-
ਰਿਪਬਲਿਕਨ ਪਾਰਟੀ ਆੱਫ਼ ਇੰਡੀਆ (ਅੰਬੇਦਕਰ) ਦੀ ਪੰਜਾਬ ਤੇ ਚੰਡੀਗੜ੍ਹ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਅਤੇ ਸ਼੍ਰੋਮਣੀ ਅਕਾਲੀ ਦਲ (ਐਸ.ਸੀ.ਵਿੰਗ) ਦੇ ਮੁੱਖ ਬੁਲਾਰੇ ਜੱਥੇਦਾਰ ਹਰਚੰਦ ਸਿੰਘ ਬੜੂੰਦੀ (ਰਾਏਕੋਟ) ਨੇ ਵੱਖੋ-ਵੱਖ ਪ੍ਰੈੱਸ ਬਿਆਨਾਂ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਅਤੇ ਜੱਥੇਦਾਰ ਹਰਚੰਦ ਸਿੰਘ ਬੜੂੰਦੀ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ, ਦਿਨ ਸ਼ਨੀਵਾਰ ਨੂੰ ਪੂਰੇ ਪੰਜਾਬ ‘ਚ ਗਜ਼ਟਿਡ ਛੁੱਟੀ ਕੀਤੀ ਜਾਵੇ ਅਤੇ ਇਸ ਦਿਨ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-,1881 ਅਧੀਨ ਵੀ ਕੀਤੀ ਜਾਵੇ।