All Latest NewsNews FlashPunjab News

Punjab News: ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ –

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਕਾਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ 2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ‘ਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਨ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ’ਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ ਤੇ ਸਹਿਮਤੀ ਬਣੀ ਹੈ। ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲੀ ਮੀਟਿੰਗ ’ਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ ਤੇ ਅਗਲੀ ਮੀਟਿੰਗ ’ਚ ਠੋਸ ਤਜਵੀਜ਼ ਲੈ ਕੇ ਆਉਣਾ ਯਕੀਨੀ ਬਣਾਉਣ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨ ਸਰਕਾਰ ਨੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜੰਗੀ ਪਧਰ ਤੇ ਵਿੱਢੀ ਹੋਈ ਹੈ। ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਕਾਫ਼ੀ ਮੁਸ਼ਕਲਾਂ ਦਾ ਨਿਪਟਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੁੱਢਲਾ ਫ਼ਰਜ਼ ਹੈ ਕਿ ਉਹ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰੇ। ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਵੱਲੋਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਉਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਨਿਯਮਾਂ ਮੁਤਾਬਕ ਤਨਖ਼ਾਹਾਂ ਤੇ ਭੱਤੇ ਦੇਣਾ ਯਕੀਨੀ ਬਣਾਉਣ।

ਉਨ੍ਹਾਂ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਛੇਤੀ ਹੀ ਮੀਟਿੰਗ ਉਲੀਕਣ ਦੇ ਆਦੇਸ਼ ਦਿੱਤੇ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਛੇਤੀ ਹੀ ਸਰਕਾਰੀ ਬੇੜੇ ’ਚ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨੂੰ ਤੁਰੰਤ ਤਜਵੀਜ਼ ਤਿਆਰ ਕਰ ਕੇ ਅਗਲੇਰੀ ਕਾਰਵਾਈ ਅਰੰਭਣ ਲਈ ਕਿਹਾ।

ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਡੀਕੇ ਤਿਵਾੜੀ, ਐੱਮਡੀ ਪਨਬੱਸ ਰਾਜੀਵ ਕੁਮਾਰ ਗੁਪਤਾ, ਐੱਮਡੀ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਏਡੀਓ ਪਨਬੱਸ ਰਾਜੀਵ ਦੱਤਾ, ਜੀਐੱਮ ਪੀਆਰਟੀਸੀ ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਵੱਖਰੀ ਮੀਟਿੰਗ, 22 ਨੂੰ ਮੰਗਾਂ ਤੇ ਵਿਚਾਰ ਕਰਨ ਦਾ ਭਰੋਸ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਿਤ ਕੀਤੀ ਗਈ ਟਰਾਂਸਪੋਰਟ ਵਿਭਾਗ ਦੀ ਵਿਸ਼ੇਸ਼ ਕਮੇਟੀ ਦੀ 22 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

 

Leave a Reply

Your email address will not be published. Required fields are marked *