ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਨੇ ਕੀਤਾ ਵੱਡਾ ਐਲਾਨ! ਜੇ 22 ਅਕਤੂਬਰ ਦੀ ਸਬ-ਕਮੇਟੀ ਮੀਟਿੰਗ ‘ਚ ਨਾ ਹੋਇਆ ਕੋਈ ਪੱਲਾ ਹੱਲ ਤਾਂ, ਕਰਾਂਗੇ ਸੀਐੱਮ ਰਿਹਾਇਸ਼ ਦਾ ਘਿਰਾਓ
ਪੰਜਾਬ ਨੈੱਟਵਰਕ, ਬਰੇਟਾ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਜੋ ਕਿ ਕਾਫੀ ਲੰਬੇ ਸਮੇ ਤੋ ਸਿੱਖਿਆ ਵਿਭਾਗ ਵਿੱਚ ਬਹਾਲੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੱਤਾ ਵਿੱਚ ਆਉਣ ਤੋ ਪਹਿਲਾਂ ਮੁੱਖ ਮੰਤਰੀ ਪੰਜਾਬ ਦੁਆਰਾ ਸਾਡੀ ਜਥੇਵੰਦੀ ਨਾਲ ਬਿਨਾ ਕਿਸੇ ਸ਼ਰਤ ਸਿੱਖਿਆ ਵਿਭਾਗ ਵਿੱਚ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ।
ਪਰ ਲੰਬਾ ਸਮਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋ ਸਿਰਫ ਲਾਰੇ ਹੀ ਦਿੱਤੇ ਗਏ।ਸਾਡੀ ਜਥੇਵੰਦੀ ਦੀਆ ਕਾਫੀ ਵਾਰ ਇਸ ਸੰਬੰਧੀ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਮੀਟਿੰਗਾ ਹੋ ਚੁਕੀਆ ਹਨ, ਪਰ ਸਿਰਫ ਮੰਗ ਪੱਤਰ ਲੈਣ, ਫੋਟੋ ਤੋ ਬਿਨਾ ਕੋਈ ਹੱਲ ਨਹੀ ਕੀਤਾ ਜਾਂਦਾ।
ਸਰਕਾਰ ਦੇ ਲਾਰਿਆ ਤੋ ਤੰਗ ਆ ਕੇ ਜਥੇਵੰਦੀ ਵੱਲੋ ਐਲਾਨ ਕੀਤਾ ਗਿਆ ਕਿ ਜੇਕਰ 22 ਨੂੰ ਹੋਣ ਵਾਲੀ ਮੀਟਿੰਗ ਵਿੱਚ ਸਬ ਕਮੇਟੀ ਵੱਲੋ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਸੇ ਹੀ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕੀਤਾ ਜਾਵੇਗਾ।
ਵਰਨਯਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਰਾਜ ਦੇ ਸਰਕਾਰੀ ਸਕੂਲਾਂ ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ ਜੀ ਐਸ/ਆਈ ਈ ਵੀ/ਏ ਆਈ ਈ/ਐਸ ਟੀ ਆਰ/ਸਿੱਖਿਆ ਪ੍ਰੋਵਾਇਡਰਾਂ ਵੱਲੋ ਆਪਣੀ ਜਿੰਦਗੀ ਦੇ ਅਣਮੁੱਲੇ ਜਵਾਨੀ ਭਰੇ ਵਰ੍ਹੇ 10-15 ਸਾਲ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਤੋਰ ਤੇ ਨਿਭਾਏ ਹੁਣ ਉਹ ਨਵੀਆ ਪੋਸਟਾਂ ਵੀ ਨਹੀ ਅਪਲਾਈ ਕਰ ਸਕਦੇ ਅਤੇ ਉਹਨਾ ਕੋਲ ਕੋਈ ਰੋਜਗਾਰ ਵੀ ਨਹੀ ਤੇ ਸਰਕਾਰ ਦੁਆਰਾ ਉਹਨਾਂ ਨੂੰ ਬੇਰੁਜਗਾਰ ਕੀਤਾ ਗਿਆ ਹੈ।
ਇਸ ਮੌਕੇ ਤੇ ਲਖਵਿੰਦਰ ਕੋਰ, ਕਿਰਨਾ ਕੋਰ, ਅਮਨਦੀਪ ਕੋਰ, ਵਰੁਨ ਖੇੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਮਾਨਸਾ, ਮੋਹਨਜੀਤ ਕੋਰ, ਹਰਮਨਜੀਤ ਕੋਰ, ਬਲਵਿੰਦਰ ਕੋਰ, ਵੀਰਪਾਲ ਕੋਰ, ਮਨਜੀਤ ਸਿੰਘ ਆਦਿ ਹਾਜ਼ਰ ਸਨ।