ਸਿੱਖਿਆ ਵਿਭਾਗ CEP ਦੇ ਨਾਂ ‘ਤੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ: ਤਾਮਕੋਟ

All Latest NewsNews FlashPunjab News

 

ਡੀ ਟੀ ਐਫ਼ ਬਾਈਕਾਟ ਕਰਨ ਵਾਲੇ ਸਕੂਲਾਂ ਮੁਖੀਆਂ ਦਾ ਡਟ ਕੇ ਸਾਥ ਦੇਵੇਗੀ

ਪੰਜਾਬ ਨੈੱਟਵਰਕ, ਮਾਨਸਾ

ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਪ੍ਰੋਜੈਕਟਾਂ ਰਾਹੀਂ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਡੀ ਟੀ ਐਫ਼ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਜਿਲ੍ਹਾ ਸਕੱਤਰ ਹਰਜਿੰਦਰ ਅਨੂਪਗੜ ਨੇ ਕਿਹਾ ਸਿੱਖਿਆ ਵਿਭਾਗ ਸੀ ਈ ਪੀ ਨਾਂ ਦੇ ਪ੍ਰੋਜੈਕਟ ਵਿੱਚ ਉਲਝਾ ਕਿ ਵਿਦਿਅਕ ਮਹੌਲ ਨੂੰ ਤਹਿਸ ਨਹਿਸ ਕਰ ਰਿਹਾ ਹੈ|

ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਮੀਟਿੰਗ ਭੀਖੀ ਦੇ ਕਿਸੇ ਪ੍ਰਾਈਵੇਟ ਸਕੂਲ ਵਿੱਚ ਰੱਖੀ ਗਈ ਜਿਸ ਵਿੱਚ ਸਕੂਲ ਮੁਖੀਆਂ ਨੇ ਇਸ ਮੀਟਿੰਗ ਦਾ ਵਿਰੋਧ ਕਰਦਿਆਂ ਇਸਦਾ ਬਾਈਕਾਟ ਕੀਤਾ|

ਡੀ ਟੀ ਐਫ਼ ਦੇ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਬੈਹਣੀਵਾਲ, ਗੁਰਪ੍ਰੀਤ ਭੀਖੀ ਅਤੇ ਗੁਰਬਚਨ ਹੀਰੇਵਾਲਾ ਨੇ ਕਿਹਾ ਅਧਿਆਪਕਾਂ ਨੂੰ ਸਿਲੇਬਸ ਪੜਾਉਣ ਦੀ ਥਾਂ ਬੇਲੋੜੇ ਕੰਮਾਂ ਵਿੱਚ ਉਲਝਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ|

ਜਥੇਬੰਦੀ ਦੇ ਬਲਾਕ ਪ੍ਰਧਾਨ ਨਿਧਾਨ ਸਿੰਘ, ਹਰਫ਼ੂਲ ਬੋਹਾ, ਤਰਸੇਮ ਬੋੜਾਵਾਲ, ਰਾਜਿੰਦਰ ਪਾਲ, ਸ਼ਿੰਗਾਰਾ ਸਿੰਘ ਨੇ ਕਿਹਾ ਕਿ ਡੀ ਟੀ ਐਫ਼ ਇਸ ਪ੍ਰੋਜੈਕਟ ਦਾ ਪੂਰੀ ਤਰਾਂ ਵਿਰੋਧ ਕਰਦੀ ਹੈ ਅਤੇ ਅੱਜ ਦੇ ਬਾਈਕਾਟ ਕਰਨ ਵਾਲੇ ਅਧਿਆਪਕਾਂ ਦੇ ਨਾਲ ਡਟ ਕੇ ਖੜੀ ਹੈ|

ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *