ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਡੀ.ਏ ਦੀ ਕਿਸ਼ਤ ਜਾਰੀ ਕਰੇ- ਮਾਸਟਰ ਕੇਡਰ ਯੂਨੀਅਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਸੂਬਾ ਜਰਨਲ ਸਕੱਤਰ ਬਲਜਿੰਦਰ ਧਾਲੀਵਾਲ,ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਹਰਪਾਲ ਸਿੰਘ ਜਨਰਲ ਸਕੱਤਰ, ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ,ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਅਤੇ ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ ਤਿੰਨ ਸਾਲ ਆਪ ਸਰਕਾਰ ਨੂੰ ਹੋਂਦ ਵਿੱਚ ਆਇਆਂ ਨੂੰ ਹੋ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਡੀਏ ਦੀ ਇੱਕ ਹੀ ਕਿਸਤ ਦਸੰਬਰ 2023 ਵਿੱਚ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਆਪਣੇ ਐਮ ਐਲ ਏ ਤੇ ਮੰਤਰੀਆਂ ਦੇ ਭਤਿਆ ਵਿੱਚ ਵਾਧਾ ਕੀਤਾ ਹੈ। ਲੇਕਿਨ ਸਰਕਾਰੀ ਮੁਲਾਜ਼ਮਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਸਟਰ ਕੇਡਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਡੀਏ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ, ਬੰਦ ਕੀਤੇ ਹਰ ਕਿਸਮ ਦੇ ਭੱਤੇ ਜਿਵੇਂ ਪੇਂਡੂ ਭੱਤਾ ਬਾਰਡਰ ਏਰੀਆ ਅਲਾਉਂਸ ਬਹਾਲ ਕੀਤੇ ਜਾਣ,ਏ ਸੀ ਪੀ ਬਹਾਲ ਕੀਤਾ ਜਾਵੇ।
ਮੁਲਾਜ਼ਮਾਂ ਤੋਂ ਲਿਆ ਜਾਣ ਵਾਲਾ ਡੇਵਲਪਮੈਂਟ ਟੈਕਸ ਲੈਣਾ ਬੰਦ ਕੀਤਾ ਜਾਵੇ, ਮਾਸਟਰ ਕੇਡਰ ਨਾਲ ਸੰਬੰਧਿਤ ਅਧਿਆਪਕਾਂ ਨੂੰ 2•59 ਗੁਣਾਂਕ ਦੇਣ ਸਬੰਧੀ ਅਨਾਮਲੀ ਕਮੇਟੀ ਨੂੰ ਸਿੱਖਿਆ ਵਿਭਾਗ ਪੇ ਤਰੁਟੀ ਨੂੰ ਦਰੁਸਤ ਕਰਨ ਸਬੰਧੀ ਸਿਫਾਰਸ ਭੇਜੇ ਅਤੇ ਮਾਸਟਰ ਕੇਡਰ ਯੂਨੀਅਨ ਨਾਲ ਇਸ ਸਬੰਧੀ ਮੀਟਿੰਗ ਕਰੇ।
ਮਾਸਟਰ ਕੇਡਰ ਯੂਨੀਅਨ ਵੱਲੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਪ੍ਰਮੋਟ ਹੋਏ ਲੈਕਚਰਰ ਜਿਨਾਂ ਦੀ ਸਟੇਸ਼ਨ ਚੋਣ ਹੋ ਚੁੱਕੀ ਹੈ ਉਹਨਾਂ ਦੇ ਜਲਦੀ ਤੋਂ ਜਲਦੀ ਆਰਡਰ ਜਾਰੀ ਕੀਤੇ ਜਾਣ। ਇਸ ਸਮੇਂ ਹੋਰਨਾ ਤੋ ਇਲਾਵਾ ਸਰਪ੍ਰਸਤ ਕੁਲਜੀਤ ਸਿੰਘ ਮਾਨ, ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕ੍ਰਿਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ ਅਤੇ ਸੁਖਦਰਸ਼ਨ ਸਿੰਘ ਆਦਿ ਹਾਜ਼ਰ ਸਨ।