ਪੰਜਾਬ ਪੈਨਸ਼ਨਰਜ ਯੂਨੀਅਨ ਦੇ ਬਾਨੀ ਕਾਮਰੇਡ ਕੁਲਦੀਪ ਸਿੰਘ ਹੁਸ਼ਿਆਰਪੁਰ ਨੂੰ 5ਵੀ ਬਰਸੀ ਮੌਕੇ ਅੱਜ ਜਲੰਧਰ ਵਿਖੇ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ
ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 21ਅਕਤੂਬਰ ਨੂੰ ਮੋਗਾ ਵਿਖੇ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 36ਵੇਂ ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ
ਪੰਜਾਬ ਨੈੱਟਵਰਕ, ਜਲੰਧਰ
ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸੰਬੰਧਿਤ ਏਟਕ ਦੇ ਕੌਮੀ ਅਤੇ ਸੂਬਾਈ ਆਗੂ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਬਾਨੀ ਕਾਮਰੇਡ ਕੁਲਦੀਪ ਸਿੰਘ ਹੁਸ਼ਿਆਰਪੁਰ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ( ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ) ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਅੱਜ ਇੱਥੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਕਾਮਰੇਡ ਕੁਲਦੀਪ ਸਿੰਘ ਹੁਸ਼ਿਆਰਪੁਰ ਦੀ ਫੋਟੋ ਅੱਗੇ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ ਅਤੇ ਉਹਨਾਂ ਵੱਲੋਂ ਜਥੇਬੰਦੀਆਂ ਪ੍ਰਤੀ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ ਗਿਆ।
ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਅਤੇ ਕਈ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਾਰੇ ਹਾਜ਼ਰੀਨ ਨਾਲ ਏਜੰਡਾ ਸਾਂਝਾ ਕੀਤਾ ਅਤੇ ਇਸ ਉਪਰੰਤ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪਿਛਲੇ ਸਮੇਂ ਦੌਰਾਨ ਜਥੇਬੰਦੀ ਵੱਲੋਂ ਕੀਤੀਆਂ ਗਈਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਚੇਅਰਮੈਨ ਅਵਤਾਰ ਸਿੰਘ ਗਗੜਾ , ਐਡੀਸ਼ਨਲ ਜਨਰਲ ਸਕੱਤਰ ਸੱਤਿਆ ਪਾਲ ਗੁਪਤਾ, ਮੁੱਖ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ , ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ ,ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ , ਭੁਪਿੰਦਰ ਸਿੰਘ ਸੇਖੋ,
ਸੂਬਾਈ ਆਗੂ ਨਸੀਬ ਸਿੰਘ ਜੜੋਤ , ਗੁਰਮੇਲ ਚੰਦ ਨਵਾਂ ਸ਼ਹਿਰ, ਹਰਜਿੰਦਰ ਸਿੰਘ ਸੁਧਾਰ ਲੁਧਿਆਣਾ, ਸੂਬਾਈ ਸਲਾਹਕਾਰ ਗੁਰਬਖਸ਼ ਸਿੰਘ ਢਿੱਲੋਂ , ਵੇਦ ਪ੍ਰਕਾਸ਼ ਬਟਾਲਾ, ਵਿਜੇ ਕੁਮਾਰ ਜਲੰਧਰ , ਬਲਵੰਤ ਸਿੰਘ ਸੰਧੂ ਫਿਰੋਜਪੁਰ , ਪਰਮਜੀਤ ਸਿੰਘ ਜਗਰਾਓ , ਸਵਰਨ ਸਿੰਘ ਤਰਨ ਤਾਰਨ , ਹਰਬੰਸ ਸਿੰਘ ਸੈਣੀ ਰੋਪੜ ਤੇ ਗੁਰਮੀਤ ਸਿੰਘ ਚੰਡੀਗੜ੍ਹ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨਾਲ ਗੱਲਬਾਤ ਕਰਨ ਤੋਂ ਲਗਾਤਾਰ ਭਗੌੜੇ ਹੋ ਗਏ ਹਨ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 21 ਅਕਤੂਬਰ ਨੂੰ ਬੱਸ ਸਟੈਂਡ ਮੋਗਾ ਵਿਖੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ ਯਾਦ ਵਿੱਚ ਮਨਾਏ ਜਾ ਰਹੇ 36ਵੇਂ ਬਰਸੀ ਸਮਾਗਮ ਵਿੱਚ ਪੰਜਾਬ ਭਰ ਦੇ ਰੋਡਵੇਜ਼ ਕਾਮਿਆਂ ਤੋਂ ਇਲਾਵਾ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਮੂਹ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦੀ ਅਗਲੀ ਕਾਰਜ ਯੋਜਨਾ ਉਲੀਕਣ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 20 ਅਕਤੂਬਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਮੀਟਿੰਗ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾਈ ਲੀਡਰਸ਼ਿਪ ਸ਼ਾਮਿਲ ਹੋਵੇਗੀ।
ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਇਹ ਨਿਰਣਾ ਲਿਆ ਗਿਆ ਕਿ ਜੇਕਰ ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਵੱਖਰੇ ਤੌਰ ਤੇ ਕੋਈ ਐਕਸ਼ਨ ਕੀਤਾ ਜਾਂਦਾ ਹੈ ਤਾਂ ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ) ਇਸ ਐਕਸ਼ਨ ਵਿੱਚ ਸ਼ਾਮਿਲ ਹੋਵੇਗੀ।
ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਤਨਖਾਹਾਂ ,ਪੈਨਸ਼ਨਾਂ ਅਤੇ ਲੀਵ ਇਨਕੈਸ਼ਮੈਂਟ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੂੰਨਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ ਪਹਿਲਾ 12 ਫੀਸਦੀ ਅਤੇ ਹੁਣ 15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ।
ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਦੀ ਵੱਡੇ ਪੱਧਰ ਤੇ ਆਰਥਿਕ ਲੁੱਟ ਜਾਰੀ ਹੈ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੂੰ ਮਾਣਯੋਗ ਅਦਾਲਤਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਅਦਾਲਤੀ ਮਾਣਹਾਨੀ ਦੇ ਕੇਸ ਦਾਇਰ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ
ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਅਜਮੇਰ ਸਿੰਘ ਮੋਗਾ, ਪੋਹਲਾ ਸਿੰਘ ਬਰਾੜ , ਦਵਿੰਦਰ ਪਾਲ ਸਿੰਘ ਜਲੰਧਰ ,ਮਨਜੀਤ ਸਿੰਘ ਗਿੱਲ , ਇਕਬਾਲ ਸਿੰਘ ਮੰਘੇੜਾ, ਸੋਮ ਨਾਥ ਅਰੋੜਾ ਫਰੀਦਕੋਟ , ਗੁਰਮੁਖ ਸਿੰਘ, ਜੰਗੀਰ ਸਿੰਘ ਜਲੰਧਰ, ਸੰਤੋਖ ਸਿੰਘ ਜਲੰਧਰ, ਦਲਜੀਤ ਸਿੰਘ, ਜਗਤਾਰ ਸਿੰਘ ਨਵਾਂ ਸ਼ਹਿਰ, ਮਹਿੰਦਰ ਸਿੰਘ, ਕੀਰਤ ਸਿੰਘ ਚੰਡੀਗੜ੍ਹ, ਬਲਵਿੰਦਰ ਸਿੰਘ , ਰਾਜ ਪਾਲ ਫਿਰੋਜ਼ਪੁਰ , ਸੰਤੋਖ ਸਿੰਘ ਤੇ ਭਵਾਨੀ ਫੇਰ ਅੰਮ੍ਰਿਤਸਰ ਆਦਿ ਸ਼ਾਮਲ ਸਨ।