Breaking: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਪੂਰੀ ਖਬਰ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਖ਼ੁਦ ਰੋਜ਼ਾਨਾ ਮੰਡੀਆਂ ਵਿੱਚ ਹੋ ਰਹੀ ਫ਼ਸਲ ਦੀ ਖ਼ਰੀਦ ਸਬੰਧੀ ਰਿਪੋਰਟ ਲੈ ਰਹੇ ਹਨ।

ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਨਹੀਂ ਹੋਣ ਦਿਵਾਂਗੇ। ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ‘ਤੇ ਭਗਵੰਤ ਮਾਨ ਨੇ ਸਖ਼ਤੀ ਵਿਖਾਉਂਦੇ ਕਿਹਾ ਕਿ ਸਰਕਾਰ ਕੋਲ ਮਿਲਿੰਗ ਲਈ ਪਲਾਨ ਬੀ ਤਿਆਰ ਹੈ। ਕਿਸਾਨਾਂ ਨੂੰ ਪਰੇਸ਼ਾਨ ਕਰਨ ਵਾਲਿਆਂ ਅੱਗੇ ਝੁਕਾਂਗੇ ਨਹੀਂ।

ਕਿਸਾਨਾਂ ਨਾਲ ਬੈਠ ਮੁੱਖ ਮੰਤਰੀ ਨੇ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਦੂਜੇ ਸੂਬਿਆਂ ਵਿਚ ਵੀ ਮਿਲਿੰਗ ਹੋਵੇਗੀ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਥੇ ਹੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਬੇਹੱਦ ਚੰਗੇ ਮਾਹੌਲ ਵਿਚ ਹੋਈ ਹੈ। ਕੋਈ ਵੀ ਸਖ਼ਤ ਫ਼ੈਸਲਾ ਲੈਣਾ ਪਿਆ ਤਾਂ ਜ਼ਰੂਰ ਲਿਆ ਜਾਵੇਗਾ। ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਖਰੀਦਿਆ ਗਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਮੰਡੀਆਂ ਵਿੱਚ ਪਹੁੰਚੀ 90 ਫ਼ੀਸਦੀ ਫ਼ਸਲ ਸਰਕਾਰ ਵੱਲੋਂ ਖ਼ਰੀਦ ਲਈ ਗਈ ਹੈ।

ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ MSP ਉੱਤੇ ਹੀ ਵਿਕੇਗੀ।

ਮਾਨ ਨੇ ਕਿਹਾ ਕਿ ਕਿਸਾਨਾਂ ਨੂੰ MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਹੋ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਸਾਹਮਣੇ ਵੀ ਚੁੱਕਿਆ ਸੀ।

 

Media PBN Staff

Media PBN Staff

Leave a Reply

Your email address will not be published. Required fields are marked *