ਪੰਜਾਬ ‘ਚ MC ਚੋਣਾਂ ਨੂੰ ਲੈ ਕੇ ਵੱਡੀ ਖਬਰ: ਹਾਈਕੋਰਟ ਨੇ ਮਾਨ ਸਰਕਾਰ ਨੂੰ ਚੋਣਾਂ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਦਿੱਤੇ ਹੁਕਮ!
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੂੰ ਹਾਈਕੋਰਟ ਦੇ ਵੱਲੋਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ਡਿਊਲ ਨੋਟੀਫਾਈ ਕਰਕੇ ਚੋਣਾਂ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ ਜਾਰੀ ਕੀਤੇ ਆਪਣੇ ਹੁਕਮ ਵਿੱਚ ਸੂਬੇ ਵਿੱਚ ਬਿਨਾਂ ਕਿਸੇ ਹੱਦਬੰਦੀ ਦੇ ਮਿਊਜਪਲ ਚੋਣਾਂ ਕਰਵਾਉਣ ਲਈ 15 ਦਿਨ ਦੀ ਸਮਾਂ ਸੀਮਾ ਤੈਅ ਕੀਤੀ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਸੂਬੇ ਦੀਆਂ ਉਹ ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਵਿੱਚ ਇਹ ਚੋਣਾਂ ਹੋਣੀਆਂ ਹਨ, ਜਿਨਾਂ ਦੀ ਪੰਜ ਸਾਲ ਦੀ ਮਿਆਦ ਖਤਮ ਹੋ ਗਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਕ, ਸੂਬੇ ਦੀਆਂ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਲੁਧਿਆਣਾ ਅਤੇ 42 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। ਇਹ ਚੋਣਾਂ ਉੱਥੇ ਹੀ ਕਰਵਾਈਆਂ ਜਾਣਗੀਆਂ, ਜਿੱਥੇ ਪੰਜ ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਚੋਣਾਂ ਹੋਣੀਆਂ ਸਨ।