ਜਲ ਸਰੋਤ ਮਾਮਲਿਆਂ ਸਬੰਧੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ

All Latest NewsNews FlashPunjab News

 

ਪਾਣੀ ਪ੍ਰਬੰਧਨ ਅਤੇ ਇਸ ਦੀ ਸਾਂਭ ਸੰਭਾਲ ਸਬੰਧੀ ਇਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ -ਮੁੰਡੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ –

ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਲ ਸਰੋਤ ਮਾਮਲਿਆਂ ਸਬੰਧੀ ਉੱਘੇ ਸਮਾਜ ਸੇਵੀ ਅਮਰਿੰਦਰ ਸਿੰਘ ਚਹਿਲ, ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਪ੍ਰਧਾਨ, ਮਾਨਵ ਕਲਿਆਣ ਮਿਸ਼ਨ ਪੰਜਾਬ ਅਤੇ ਬਲਜੀਤ ਸਿੰਘ ਰਾਮਗੜ੍ਹ ਦੇ ਇੱਕ ਵਫਦ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਵਫਦ ਵੱਲੋਂ ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਉਣ, ਨਿਜੀ ਜਲ ਸਰੋਤ ਧਾਰਕਾਂ ਨੂੰ ਸਰਕਾਰੀ ਜਲ ਸਪਲਾਈ ਸਰੋਤਾਂ ਨਾਲ ਜੋੜਨ, ਰਹਿੰਦੇ ਨਹਿਰੀ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ, ਪਾਣੀ ਦੇ ਪ੍ਰਦੂਸ਼ਣ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਕੈਬਨਟ ਮੰਤਰੀ ਮੁੰਡਿਆਂ ਨੇ ਵਫ਼ਦ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਬਹੁਤ ਜਲਦ ਪਾਣੀ ਪ੍ਰਬੰਧਨ ਅਤੇ ਇਸ ਦੀ ਸਾਂਭ ਸੰਭਾਲ ਸਬੰਧੀ ਜਾਗਰੁਕਤਾ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਪਿੰਡਾਂ ਦੀ ਭਾਗੇਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਜਲਦ ਹੀ ਕੁਲ 35 ਲੱਖ ਵਿੱਚੋਂ 12 ਲੱਖ ਰਹਿੰਦੇ ਨਿਜੀ ਜਲਦ ਸਰੋਤ ਧਾਰਕ ਪਰਿਵਾਰਾਂ ਨੂੰ ਸਰਕਾਰੀ ਜਲ ਸਪਲਾਈ ਨਾਲ ਜੋੜ ਰਹੀ ਹੈ।

ਉਹਨਾਂ ਕਿਹਾ ਕਿ 2174 ਕਰੋੜ ਰੁਪਏ ਦੀ ਲਾਗਤ ਨਾਲ ਮਨਜ਼ੂਰ ਕੀਤੇ ਗਏ 15 ਵੱਡੀ ਪੱਧਰ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟਾਂ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੌਜੂਦਾ ਸਮੇਂ ਵਿੱਚ 153 ਬਲਾਕਾਂ ਦੀਆਂ 11467 ਗ੍ਰਾਮ ਪੰਚਾਇਤਾਂ ਵਿੱਚ ਕੁੱਲ 9492 ਸਕੀਮਾਂ ਚੱਲ ਰਹੀਆਂ ਹਨ।

ਉਹਨਾਂ ਕਿਹਾ ਕਿ ਲੋਕ ਵਿਭਾਗੀ ਸਕੀਮਾਂ ਦੀ ਜਾਣਕਾਰੀ ਲਈ ਐਮ ਗ੍ਰਾਮ ਸੇਵਾ ਐਪ ਦੀ ਵਰਤੋਂ ਕਰਨ। ਉਹਨਾਂ ਨੇ ਵਫਦ ਨੂੰ ਵਿਸ਼ਵਾਸ ਦਵਾਇਆ ਕਿ ਪਾਣੀ ਦੇ ਪ੍ਰਦੂਸ਼ਣ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਸਬੰਧੀ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।

 

Media PBN Staff

Media PBN Staff

Leave a Reply

Your email address will not be published. Required fields are marked *