All Latest NewsNationalNews Flash

ਵੱਡੀ ਖ਼ਬਰ: ਹੋਟਲ ਮਾਲਕ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ, ਵੇਖੋ ਵੀਡੀਓ

 

Bihar News: ਦਿਨ ਦਿਹਾੜੇ ਇੱਕ ਹੋਟਲ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਘਟਨਾ ਬਿਹਾਰ ਦੀ ਦੱਸੀ ਜਾ ਰਹੀ ਹੈ, ਜਿਥੇ ਬਦਮਾਸ਼ਾਂ ਦੇ ਵੱਲੋਂ ਇਕ ਹੋਟਲ ਮਾਲਕ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ ਗਿਆ।

ਦੂਜੇ ਪਾਸੇ, ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ, ਪੀਰਬਹੋਰ ਥਾਣਾ ਖੇਤਰ ‘ਚ ਐਤਵਾਰ ਦੁਪਹਿਰ ਨੂੰ ਬਦਮਾਸ਼ਾਂ ਨੇ ਹੋਟਲ ਮਾਲਕ ਸ਼ਕੀਲ ਮਲਿਕ ‘ਤੇ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਜ਼ਖਮੀ ਹੋ ਕੇ ਜ਼ਮੀਨ ‘ਤੇ ਡਿੱਗ ਗਿਆ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਕਾਰੋਬਾਰੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਟਨਾ ਜੰਕਸ਼ਨ ਦੇ ਕੋਲ ਮ੍ਰਿਤਕ ਸ਼ਾਲੀਕ ਮਲਿਕ ਦਾ ਇੱਕ ਰੈਸਟੋਰੈਂਟ ਅਤੇ ਹੋਟਲ ਹੈ। ਹਮਲਾਵਰ ਬਾਈਕ ‘ਤੇ ਆਏ ਸਨ। ਥਾਣਾ ਪੀਰਬਹੋਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਨੇ ਮੌਕੇ ਤੋਂ 5 ਖੋਲ ਬਰਾਮਦ ਕੀਤੇ ਹਨ। ਨਾਲ ਹੀ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *